Home ਸੰਸਾਰ ਮੌਤ ਦੀ ਸਜ਼ਾ ਨੂੰ ਲੈ ਕੇ ਕੋਈ ਢਿੱਲ ਨਹੀਂ ਵਰਤੀ ਜਾਵੇਗੀ :...

ਮੌਤ ਦੀ ਸਜ਼ਾ ਨੂੰ ਲੈ ਕੇ ਕੋਈ ਢਿੱਲ ਨਹੀਂ ਵਰਤੀ ਜਾਵੇਗੀ : ਰਾਸ਼ਟਰਪਤੀ ਡੋਨਾਲਡ ਟਰੰਪ 

0

ਅਮਰੀਕਾ : ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਨੇ ਕਿਹਾ ਹੈ ਕਿ ਮੌਤ ਦੀ ਸਜ਼ਾ ਨੂੰ ਲੈ ਕੇ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਇਸ ਤੋਂ ਪਹਿਲਾਂ, ਮੌਜੂਦਾ ਰਾਸ਼ਟਰਪਤੀ ਜੋ ਬਿਡੇਨ (Joe Biden) ਨੇ ਮੌਤ ਦੀ ਸਜ਼ਾ ਸੁਣਾਏ ਗਏ ਜ਼ਿਆਦਾਤਰ ਲੋਕਾਂ ਦੀਆਂ ਸਜ਼ਾਵਾਂ ਨੂੰ ਘਟਾ ਦਿੱਤਾ ਸੀ। ਡੋਨਾਲਡ ਟਰੰਪ ਨੇ ਸੋਮਵਾਰ ਨੂੰ ਜੋ ਬਿਡੇਨ ਦੇ ਉਸ ਫ਼ੈਸਲੇ ਦੀ ਆਲੋਚਨਾ ਕੀਤੀ ਹੈ, ਜਿਸ ਦੇ ਤਹਿਤ ਜੋ ਬਿਡੇਨ ਨੇ ਮੌਤ ਦੀ ਸਜ਼ਾ ਸੁਣਾਏ ਗਏ 40 ਲੋਕਾਂ ‘ਚੋਂ 37 ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲ ਦਿੱਤਾ ਸੀ।

ਡੋਨਾਲਡ ਟਰੰਪ ਨੇ ਬੀਤੇ ਦਿਨ ਕਿਹਾ ਕਿ ਜੋ ਬਿਡੇਨ ਦਾ ਫ਼ੈਸਲਾ ਸਮਝ ਤੋਂ ਬਾਹਰ ਹੈ ਅਤੇ ਪੀੜਤ ਪਰਿਵਾਰਾਂ ਦਾ ਅਪਮਾਨ ਹੈ। ਜੋ ਬਿਡੇਨ ਨੇ ਸਾਡੇ ਦੇਸ਼ ਦੇ ਸਭ ਤੋਂ ਭੈੜੇ ਕਾਤਲਾਂ ਵਿੱਚੋਂ 37 ਦੀ ਮੌਤ ਦੀ ਸਜ਼ਾ ਨੂੰ ਘਟਾ ਦਿੱਤਾ ਹੈ,। ਇਹ ਸਮਝ ਤੋਂ ਪਰੇ ਹੈ। ਪੀੜਤਾਂ ਦੇ ਰਿਸ਼ਤੇਦਾਰ ਅਤੇ ਦੋਸਤ ਹੋਰ ਵੀ ਦੁਖੀ ਹਨ। ਉਹ ਵਿਸ਼ਵਾਸ ਨਹੀਂ ਕਰ ਸਕਦੇ ਕਿ ਅਜਿਹਾ ਹੋਇਆ ਹੈ।

ਡੋਨਾਲਡ ਟਰੰਪ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਹ ਨਿਆਂ ਵਿਭਾਗ ਨੂੰ ਮੌਤ ਦੀ ਸਜ਼ਾ ਨੂੰ ਲਾਗੂ ਕਰਨ ਦਾ ਨਿਰਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਉਹ ਬਲਾਤਕਾਰੀਆਂ, ਕਾਤਲਾਂ ਅਤੇ ਵੱਡੇ ਅਪਰਾਧਾਂ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨਗੇ।

NO COMMENTS

LEAVE A REPLY

Please enter your comment!
Please enter your name here

Exit mobile version