ਪੰਜਾਬ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਾਇਕ ਅਤੇ ਕਲਾਕਾਰ ਨਿਸ਼ਾਨੇ ‘ਤੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸੇ ਦੌਰਾਨ ਇੱਕ ਹੋਰ ਪ੍ਰਸਿੱਧ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਕ ਉਸ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਮਾਮਲੇ ਵਿੱਚ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਸਕੂਲ ਦੇ ਇੱਕ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੀਤਕਾਰ ਹਰਮਨਜੀਤ ਸਿੰਘ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਉਸ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਅਤੇ ਜੇਕਰ ਉਹ ਨਾ ਦੇਣ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਅਧਿਆਪਕ ਨੂੰ ਗ੍ਰਿਫ਼ਤਾਰਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਹਰਮਨਜੀਤ ਸਿੰਘ ਦੇ ਲਿਖੇ ਗੀਤਾਂ ਦੀ ਵਰਤੋਂ ਕਈ ਫਿਲਮਾਂ ‘ਚ ਕੀਤੀ ਗਈ ਹੈ। ਉਨ੍ਹਾਂ ਦੇ ਲਿਖੇ ਕਈ ਗੀਤ ਦਿਲਜੀਤ ਦੋਸਾਂਝ ਨੇ ਗਾਏ ਹਨ। ਉਹ ਮਾਨਸਾ ਦੇ ਇੱਕ ਪਿੰਡ ਵਿੱਚ ਅਧਿਆਪਕ ਹੈ। ਲੰਬੀ ਲਾਚੀ ਉਨ੍ਹਾਂ ਦੁਆਰਾ ਲਿਖੇ ਬਹੁਤ ਸਾਰੇ ਮਸ਼ਹੂਰ ਗੀਤਾਂ ਵਿੱਚੋਂ ਇੱਕ ਹੈ।