ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ‘ਯੈਲੋ ਅਲਰਟ’ ਕੀਤਾ ਗਿਆ ਜਾਰੀ

0
52

ਚੰਡੀਗੜ੍ਹ: ਪੰਜਾਬ ਦੇ ਆਲੇ-ਦੁਆਲੇ ਚੱਕਰਵਾਤ ਦੇ ਚਲਦਿਆਂ ਅੱਜ ਸੂਬੇ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਇਸ ਕਾਰਨ ਵਿਜ਼ੀਬਿਲਟੀ ਜ਼ੀਰੋ ਪੱਧਰ ਤੱਕ ਪਹੁੰਚ ਸਕਦੀ ਹੈ। ਇਸ ਦੇ ਨਾਲ ਹੀ ਪਹਾੜਾਂ ‘ਤੇ ਬਰਫਬਾਰੀ ਵੀ ਜਾਰੀ ਹੈ। ਇਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਧੁੰਦ ਅਤੇ ਸੀਤ ਲਹਿਰ ਦਾ ਪ੍ਰਭਾਵ 3 ਜਨਵਰੀ ਤੱਕ ਜਾਰੀ ਰਹਿ ਸਕਦਾ ਹੈ। ਪੰਜਾਬ ‘ਚ ਇਨ੍ਹਾਂ 5 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਦਸੰਬਰ ਦੇ ਆਖਰੀ ਦਿਨਾਂ ‘ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਮੀਂਹ ਦੇਖਣ ਨੂੰ ਮਿਲਿਆ । 1 ਤੋਂ 6 ਜਨਵਰੀ ਦਰਮਿਆਨ ਦੋ ਨਵੇਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਦਾ ਅਸਰ ਪੱਛਮੀ ਹਿਮਾਲਿਆ ਪਰਬਤ ਲੜੀ ‘ਚ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਵੀ ਮੀਂਹ ਪੈ ਸਕਦਾ ਹੈ।

LEAVE A REPLY

Please enter your comment!
Please enter your name here