ਪਟਿਆਲਾ : ਪਟਿਆਲਾ-ਰਾਜਪੁਰਾ ਰੋਡ (The Patiala-Rajpura Road) ’ਤੇ ਕਿਸਾਨਾਂ ਨੇ ਟੋਲ ਪਲਾਜ਼ਾ ਜਾਮ ਕਰ ਦਿੱਤਾ ਹੈ ਤੇ ਆਵਾਜਾਈ ਠੱਪ ਕਰ ਦਿੱਤੀ ਹੈ। ਕਿਸਾਨਾਂ ਵੱਲੋਂ ਟੋਲ ਪਲਾਜ਼ਾ (The Toll Plaza) ਬੰਦ ਕਰਨ ਮਗਰੋਂ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਦੱਸ ਦੇਈਏ ਕਿ ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ ।