ਸ਼ੰਭੂ ਬਾਰਡਰ: ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨਾਂ ਨੇ ਅੱਜ ਸਵੇਰੇ ਤੋਂ ਹੀ ਸ਼ੰਭੂ ਰੇਲਵੇ ਟਰੈਕ (The Shambhu Railway Track) ’ਤੇ ਧਰਨਾ ਮਾਰ ਕੇ ਰੇਲ ਆਵਾਜਾਈ (The Train Traffic) ਠੱਪ ਕਰ ਦਿੱਤੀ ਹੈ। ਰੇਲਵੇ ਨੇ ਪਹਿਲਾਂ ਹੀ ਪੰਜਾਬ ਆਉਣ ਵਾਲੀਆਂ ਰੇਲ ਗੱਡੀਆਂ ਰੱਦ ਕੀਤੀਆਂ ਹੋਈਆਂ ਹਨ। ਇਸ ਲਈ ਰੇਲ ਗੱਡੀਆਂ ਵਿਚ ਮੁਸਾਫਰਾਂ ਦੇ ਫਸਣ ਦੀ ਪਹਿਲਾਂ ਹੀ ਕੋਈ ਸੰਭਾਵਨਾ ਨਹੀਂ ਹੈ।
ਦੱਸ ਦੇਈਏ ਕਿ ਕਿਸਾਨਾਂ ਵੱਲੋਂ ਅੱਜ ਯਾਨੀ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਹ 7 ਤੋਂ 4 ਵਜੇ ਤੱਕ ਰਹੇਗਾ।