Home ਪੰਜਾਬ ਪੰਜਾਬ ‘ਚ ਕਹਿਰ ਮਚਾਉਣ ਵਾਲੀ ਠੰਡ ਵਿਚਾਲੇ ਇਕ ਵਾਰ ਫਿਰ ਤੋਂ ਹੋਵੇਗੀ...

ਪੰਜਾਬ ‘ਚ ਕਹਿਰ ਮਚਾਉਣ ਵਾਲੀ ਠੰਡ ਵਿਚਾਲੇ ਇਕ ਵਾਰ ਫਿਰ ਤੋਂ ਹੋਵੇਗੀ ਬਾਰਿਸ਼

0

ਪੰਜਾਬ : ਪੰਜਾਬ ‘ਚ ਕਹਿਰ ਮਚਾਉਣ ਵਾਲੀ ਠੰਡ ਵਿਚਾਲੇ ਇਕ ਵਾਰ ਫਿਰ ਤੋਂ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਪੰਜਾਬ ‘ਚ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਬਠਿੰਡਾ, ਮੋਗਾ, ਮਾਨਸਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਰਨਾਲਾ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ ਅਤੇ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਧੁੱਪ ਨਾ ਨਿਕਲਣ ਕਾਰਨ ਦਿਨ ਵੇਲੇ ਵੀ ਲੋਕ ਠੰਢ ਤੋਂ ਕੰਬ ਰਹੇ ਹਨ ਅਤੇ ਤਾਪਮਾਨ ਡਿੱਗ ਰਿਹਾ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 4 ਜਨਵਰੀ ਨੂੰ ਮੁੜ ਮੌਸਮ ਬਦਲੇਗਾ ਅਤੇ ਸੂਬੇ ਵਿੱਚ ਮੀਂਹ ਪਵੇਗਾ। ਦੱਸਿਆ ਜਾ ਰਿਹਾ ਹੈ ਕਿ 4 ਜਨਵਰੀ ਨੂੰ ਇਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 4 ਜਨਵਰੀ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 5 ਅਤੇ 6 ਜਨਵਰੀ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version