ਚੰਡੀਗੜ੍ਹ: ਸਾਬਕਾ ਵਿਧਾਇਕ ਸੁਰਿੰਦਰ ਪੰਵਾਰ (Former MLA Surinder Panwar) ਨੂੰ ਸੁਪਰੀਮ ਕੋਰਟ (The Supreme Court) ਤੋਂ ਵੱਡੀ ਰਾਹਤ ਮਿਲੀ ਹੈ। ਈ.ਡੀ ਨੂੰ ਝਟਕਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਅਪੀਲ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਈਡੀ. ਦੀ ਅਪੀਲ ਨੂੰ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਪੰਵਾਰ ਦੀ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਸੀ।
ਹਰਿਆਣਾ ਵਿੱਚ ਚੋਣਾਂ ਤੋਂ ਪਹਿਲਾਂ ਈ.ਡੀ ਨੇ ਸੁਰੇਂਦਰ ਪੰਵਾਰ ਨੂੰ ਗ਼ੈਰਕਾਨੂੰਨੀ ਮਾਈਨਿੰਗ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸਾਬਕਾ ਵਿਧਾਇਕ ਸੁਰਿੰਦਰ ਪੰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਈ.ਡੀ ਨੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ।
ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦਾ ਚੱਲ ਰਿਹਾ ਸੀ ਮਾਮਲਾ
ਹੁਣ ਹਾਈਕੋਰਟ ਨੇ ਸੁਰਿੰਦਰ ਪੰਵਾਰ ਖ਼ਿਲਾਫ਼ ਦਰਜ ਗੈਰ-ਕਾਨੂੰਨੀ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਹਾਈ ਕੋਰਟ ਦੇ ਜਸਟਿਸ ਮਹਾਵੀਰ ਸਿੰਘ ਸਿੰਧੂ ਦੀ ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਈਡੀ ਵੱਲੋਂ ਕੀਤੀ ਗਈ ਸੁਰਿੰਦਰ ਪੰਵਾਰ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਹਾਈਕੋਰਟ ਨੇ 23 ਸਤੰਬਰ ਨੂੰ ਇਸ ਮਾਮਲੇ ‘ਚ ਸੁਰਿੰਦਰ ਪੰਵਾਰ ਨੂੰ ਰਾਹਤ ਦਿੱਤੀ ਸੀ। ਸੁਰਿੰਦਰ ਪੰਵਾਰ ਨੂੰ ਈ.ਡੀ ਨੇ 20 ਜੁਲਾਈ ਨੂੰ ਗੁਰੂਗ੍ਰਾਮ ਤੋਂ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।