ਬਾਗੀ ਧੜੇ ਦੇ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ , ਰੱਖੀਆਂ ਤਿੰਨ ਮੰਗਾਂ

0
40

ਅੰਮ੍ਰਿਤਸਰ: ਬਾਗੀ ਧੜੇ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜਥੇਦਾਰ ਨੂੰ ਲਿਖਤੀ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਬਾਗੀ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਤਿੰਨ ਮੰਗਾਂ ਰੱਖੀਆਂ ਹਨ। ਪਹਿਲੀ ਮੰਗ ਵਿਚ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ‘ਤੇ ਬਣੀ ਜਾਂਚ ਕਮੇਟੀ ਦੀ ਗੱਲ ਕੀਤੀ।

ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਮੇਟੀ ਨੂੰ ਰੱਦ ਕੀਤਾ ਜਾਵੇ, ਇਹ ਕਮੇਟੀ ਗਲਤ ਤਰੀਕੇ ਨਾਲ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਨੂੰ ਕਿਸੇ ਵੀ ਜਥੇਦਾਰ ਵਿਰੁੱਧ ਜਾਂਚ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਿੰਘ ਸਾਹਿਬਾਨ ਦੀ ਪੜਤਾਲ ਕਰਨਾ ਕਿਸੇ ਦਾ ਕੰਮ ਨਹੀਂ। ਜੇਕਰ ਇਨ੍ਹਾਂ ਦੀ ਜਾਂਚ ਕਰਵਾਉਣੀ ਹੈ ਤਾਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਖੁਦ ਕਰਨੀ ਚਾਹੀਦੀ ਹੈ।

ਉਨ੍ਹਾਂ ਇੱਕ ਹੋਰ ਮੰਗ ਨੂੰ ਅੱਗੇ ਰੱਖਦਿਆਂ ਕਿਹਾ ਕਿ 2 ਦਸੰਬਰ ਦੇ ਫ਼ੈਸਲੇ ਵਿੱਚ ਕਿਹਾ ਗਿਆ ਸੀ ਕਿ ਸੁਖਬੀਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਅਸਤੀਫ਼ੇ 3 ਦਿਨਾਂ ਵਿੱਚ ਪ੍ਰਵਾਨ ਕੀਤੇ ਜਾਣ ਪਰ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋਇਆ। ਤੀਜੀ ਮੰਗ ਵਿੱਚ ਬਾਗੀ ਧੜੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਦੇ ਹੁਕਮਾਂ ’ਤੇ ਹਾਲੇ ਤੱਕ ਕੋਈ ਕੰਮ ਨਹੀਂ ਹੋਇਆ।

LEAVE A REPLY

Please enter your comment!
Please enter your name here