BPSC ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਦੀ ਅਚਾਨਕ ਵਿਗੜੀ ਸਿਹਤ

0
57

ਪਟਨਾ: ਬਿਹਾਰ ਪਬਲਿਕ ਸਰਵਿਸ ਕਮਿਸ਼ਨ (The Bihar Public Service Commission),(ਬੀ.ਪੀ.ਐਸ.ਸੀ.) ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਜਨ ਸੂਰਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ (Prashant Kishore) ਦੀ ਸਿਹਤ ਅੱਜ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਲਿਜਾਇਆ ਗਿਆ। ਪ੍ਰਸ਼ਾਂਤ ਕਿਸ਼ੋਰ ਗਲੇ ਦੇ ਦਰਦ ਅਤੇ ਡੀਹਾਈਡ੍ਰੇਸ਼ਨ ਤੋਂ ਪੀੜਤ ਹਨ।

ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ 2 ਜਨਵਰੀ ਦੀ ਸ਼ਾਮ 5 ਵਜੇ ਤੋਂ ਲਗਾਤਾਰ ਮਰਨ ਵਰਤ ‘ਤੇ ਹਨ। ਧਿਆਨ ਯੋਗ ਹੈ ਕਿ ਬਿਹਾਰ ਪਬਲਿਕ ਸਰਵਿਸ ਕਮਿਸ਼ਨ (ਬੀ.ਪੀ.ਐਸ.ਸੀ.) ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਟਨਾ ਦੇ ਗਾਂਧੀ ਮੈਦਾਨ ਵਿੱਚ ‘ਗੈਰਕਾਨੂੰਨੀ ਮਰਨ ਵਰਤ’ ‘ਤੇ ਬੈਠੇ ਜਨ ਸੂਰਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੂੰ ਬੀਤੀ ਸਵੇਰ ਗ੍ਰਿਫਤਾਰ ਕਰ ਲਿਆ ਗਿਆ ਸੀ। ਪਰ ਬਾਅਦ ਵਿਚ ਉਨ੍ਹਾਂ ਨੂੰ ਬਿਨਾਂ ਸ਼ਰਤ ਜ਼ਮਾਨਤ ਦੇ ਦਿੱਤੀ ਗਈ।

LEAVE A REPLY

Please enter your comment!
Please enter your name here