Home ਦੇਸ਼ ਅੱਜ ਕੀਤਾ ਜਾਵੇਗਾ ਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ

ਅੱਜ ਕੀਤਾ ਜਾਵੇਗਾ ਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ

0

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ 2025 (Delhi Assembly Elections 2025) ਦੀਆਂ ਤਰੀਕਾਂ ਦਾ ਐਲਾਨ ਅੱਜ, 7 ਜਨਵਰੀ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਚੋਣਾਂ ਇੱਕੋ ਪੜਾਅ ਵਿੱਚ ਹੋਣ ਦੀ ਸੰਭਾਵਨਾ ਹੈ। ਦਿੱਲੀ ‘ਚ ਫਰਵਰੀ ਦੇ ਦੂਜੇ ਹਫ਼ਤੇ ਵੋਟਿੰਗ ਹੋ ਸਕਦੀ ਹੈ, ਜਦਕਿ ਨਤੀਜੇ 17 ਫਰਵਰੀ ਨੂੰ ਐਲਾਨੇ ਜਾ ਸਕਦੇ ਹਨ।

ਇਹ ਚੋਣ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ (Chief Election Commissioner Rajeev Kumar) ਦੇ ਕਾਰਜਕਾਲ ਦੀ ਆਖਰੀ ਚੋਣ ਹੋ ਸਕਦੀ ਹੈ। ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਚੋਣਾਂ ਉਨ੍ਹਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ, ਤਾਂ ਜੋ ਉਨ੍ਹਾਂ ਦੇ ਉੱਤਰਾਧਿਕਾਰੀ ਨੂੰ ਇਸ ਸਾਲ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਕਾਫੀ ਸਮਾਂ ਮਿਲ ਸਕੇ।

ਕਿੱਥੇ ਹੋਵੇਗੀ ਪ੍ਰੈੱਸ ਕਾਨਫਰੰਸ
ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਅੱਜ ਯਾਨੀ 7 ਜਨਵਰੀ ਨੂੰ ਦੁਪਹਿਰ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਹੈ। ਇਹ ਪ੍ਰੈਸ ਕਾਨਫਰੰਸ ਵਿਗਿਆਨ ਭਵਨ ਵਿਖੇ ਬੁਲਾਈ ਗਈ ਹੈ। ਦਿੱਲੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵਿਗਿਆਨ ਭਵਨ ਦੇ ਪਲੇਨਰੀ ਹਾਲ ਵਿੱਚ ਕੀਤਾ ਜਾਵੇਗਾ।

2020 ਦਿੱਲੀ ਚੋਣ ਨਤੀਜੇ
ਪਿਛਲੀ ਵਾਰ ਸਾਲ 2020 ਵਿੱਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਸੀ। ‘ਆਪ’ ਨੇ 70 ‘ਚੋਂ 62 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ, ਜਦਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸਿਰਫ਼ ਅੱਠ ਸੀਟਾਂ ‘ਤੇ ਹੀ ਜਿੱਤ ਮਿਲੀ ਸੀ। ਕਾਂਗਰਸ ਦੀ ਕਾਰਗੁਜ਼ਾਰੀ ਬਹੁਤ ਮਾੜੀ ਰਹੀ ਅਤੇ ਉਸ ਨੂੰ ਇਕ ਵੀ ਸੀਟ ਨਹੀਂ ਮਿਲੀ।

NO COMMENTS

LEAVE A REPLY

Please enter your comment!
Please enter your name here

Exit mobile version