ਹਰਿਆਣਾ : ਸੋਨੀਆ ਅਗਰਵਾਲ (Sonia Aggarwal) ਨੂੰ ਮਹਿਲਾ ਕਮਿਸ਼ਨ ਦੀ ਉਪ ਚੇਅਰਮੈਨ (Vice-Chairman) ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਹ ਹੁਕਮ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਮਨੀਤ ਪੀ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ 15 ਦਸੰਬਰ ਨੂੰ ਹਰਿਆਣਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਕਾਰ ਡਰਾਈਵਰ ਕੁਲਬੀਰ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਕੁਲਬੀਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।