ਲੁਧਿਆਣਾ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਵਿਧਾਇਕ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਗਲਤੀ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਇਸ ਸਬੰਧੀ ਪੰਜਾਬ ਪੁਲਿਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ) ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੇ ਗਲਤੀ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ, ਜੋ ਉਨ੍ਹਾਂ ਦੇ ਸਿਰ ਵਿੱਚ ਲੱਗੀ। ਉਨ੍ਹਾਂ ਨੂੰ ਤੁਰੰਤ ਡੀ.ਐਮ.ਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੀ ਲਾਸ਼ ਨੂੰ ਡੀ.ਐਮ.ਸੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ। ਮਾਮਲੇ ਦੀ ਜਾਂਚ ਜਾਰੀ ਹੈ।