ਅੰਬਾਲਾ: ਹਰਿਆਣਾ ਦੇ ਅੰਬਾਲਾ ‘ਚ ਆਲੂਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆਖਰਕਾਰ ਵੱਡੀ ਰਾਹਤ ਮਿਲੀ ਹੈ। ਦਰਅਸਲ ਅੰਬਾਲਾ ਛਾਉਣੀ ਦੀ ਮੋਹੜਾ ਅਨਾਜ ਮੰਡੀ (Mohra Grain Market) ‘ਚ ਆਲੂਆਂ ਦੀ ਖਰੀਦੋ-ਫਰੋਖਤ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਹੁਣ ਹੋਰ ਮੰਡੀਆਂ ‘ਚ ਨਹੀਂ ਜਾਣਾ ਪਵੇਗਾ।
ਪਹਿਲਾਂ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਪਿੱਪਲੀ, ਸ਼ਾਹਬਾਦ ਅਤੇ ਬਾਬੈਨ ਅਨਾਜ ਮੰਡੀਆਂ ਵਿੱਚ ਜਾਣਾ ਪੈਂਦਾ ਸੀ। ਲੰਬੀ ਦੂਰੀ ਕਾਰਨ ਉਨ੍ਹਾਂ ਨੂੰ ਟਰਾਂਸਪੋਰਟ ‘ਤੇ ਜ਼ਿਆਦਾ ਪੈਸਾ ਖਰਚ ਕਰਨਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮੋਹੜਾ ਮੰਡੀ ਦੇ ਸਕੱਤਰ ਨੀਰਜ ਭਾਰਦਵਾਜ ਨੇ ਦੱਸਿਆ ਕਿ ਅਨਾਜ ਮੰਡੀ ਦੇ ਆਸ-ਪਾਸ ਪੈਂਦੇ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਆਲੂਆਂ ਦੀ ਕਾਸ਼ਤ ਕਰਦੇ ਹਨ। ਮੰਡੀ ਵਿੱਚ ਆਲੂਆਂ ਦੇ ਵਪਾਰ ਦੀ ਮੰਗ ਤੋਂ ਬਾਅਦ ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਨੇ ਪਿਛਲੇ ਹਫ਼ਤੇ ਆਲੂਆਂ ਦੇ ਵਪਾਰ ਦੀ ਇਜਾਜ਼ਤ ਦੇ ਦਿੱਤੀ ਹੈ।