ਨਵੀਂ ਦਿੱਲੀ: ਨਵੀਂ ਦਿੱਲੀ ਦੇ ਭੀਕਾਜੀ ਕਾਮਾ ਪਲੇਸ (Bhikaji Kama Place) ‘ਚ ਅੱਜ ਦੋ ਕਾਰਾਂ ਵਿਚਾਲੇ ਹੋਈ ਟੱਕਰ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਇੱਕ ਔਡੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਈ ਅਤੇ ਉਲਟ ਦਿਸ਼ਾ ਤੋਂ ਆ ਰਹੀ ਮਾਰੂਤੀ ਸੁਜ਼ੂਕੀ ਅਰਟਿਗਾ ਨਾਲ ਟਕਰਾ ਗਈ।
ਹਾਦਸੇ ਵਿੱਚ ਅਰਟਿਗਾ ਦੇ ਡਰਾਈਵਰ ਦੀ ਮੌਤ ਹੋ ਗਈ ਅਤੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਔਡੀ ਦਾ ਡਰਾਈਵਰ ਅਤੇ ਸਵਾਰੀ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਔਡੀ ਕਾਰ ਨੂੰ ਬਰਾਮਦ ਕਰ ਲਿਆ ਹੈ ਅਤੇ ਸਵਾਰੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।