Home ਦੇਸ਼ ਨਵੀਂ ਦਿੱਲੀ ‘ਚ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ , ਇਕ ਦੀ...

ਨਵੀਂ ਦਿੱਲੀ ‘ਚ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ , ਇਕ ਦੀ ਮੌਤ

0

ਨਵੀਂ ਦਿੱਲੀ: ਨਵੀਂ ਦਿੱਲੀ ਦੇ ਭੀਕਾਜੀ ਕਾਮਾ ਪਲੇਸ (Bhikaji Kama Place) ‘ਚ ਅੱਜ ਦੋ ਕਾਰਾਂ ਵਿਚਾਲੇ ਹੋਈ ਟੱਕਰ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਇੱਕ ਔਡੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਈ ਅਤੇ ਉਲਟ ਦਿਸ਼ਾ ਤੋਂ ਆ ਰਹੀ ਮਾਰੂਤੀ ਸੁਜ਼ੂਕੀ ਅਰਟਿਗਾ ਨਾਲ ਟਕਰਾ ਗਈ।

ਹਾਦਸੇ ਵਿੱਚ ਅਰਟਿਗਾ ਦੇ ਡਰਾਈਵਰ ਦੀ ਮੌਤ ਹੋ ਗਈ ਅਤੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਔਡੀ ਦਾ ਡਰਾਈਵਰ ਅਤੇ ਸਵਾਰੀ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਔਡੀ ਕਾਰ ਨੂੰ ਬਰਾਮਦ ਕਰ ਲਿਆ ਹੈ ਅਤੇ ਸਵਾਰੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version