ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਤੱਕ ਮੀਂਹ ਤੇ ਗੜੇਮਾਰੀ ਦਾ ਅਲਰਟ ਕੀਤਾ ਜਾਰੀ

0
48

ਪੰਜਾਬ : ਪੰਜਾਬ ‘ਚ ਅੱਜ ਧੁੱਪ ਛਾਈ ਹੋਈ ਹੈ ਪਰ ਹੁਣੇ ਜਿਹੇ ਪਏ ਮੀਂਹ ਕਾਰਨ ਪੰਜਾਬੀਆਂ ਨੂੰ ਠੰਢ ਤੋਂ ਰਾਹਤ ਨਹੀਂ ਮਿਲੀ ਹੈ। ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਤੱਕ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ ਅਤੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਠੰਡ ਵਧਣ ਦਾ ਵੀ ਅਨੁਮਾਨ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਆਲੇ-ਦੁਆਲੇ ਸਰਗਰਮ ਪੱਛਮੀ ਗੜਬੜੀ ਕਾਰਨ ਪਿਛਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ। ਹੁਣ ਦੋ ਦਿਨਾਂ ਬਾਅਦ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਰਿਹਾ ਹੈ। ਵਿਭਾਗ ਨੇ ਅੱਜ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਐਤਵਾਰ ਸਵੇਰੇ 8.30 ਵਜੇ ਤੋਂ ਬਾਅਦ ਪਟਿਆਲਾ ‘ਚ 5 ਐੱਮ.ਐੱਮ. ਫਤਿਹਗੜ੍ਹ ਸਾਹਿਬ ਵਿੱਚ 11 ਮਿਲੀਮੀਟਰ, ਮੋਹਾਲੀ ਵਿੱਚ 4 ਮਿਲੀਮੀਟਰ, ਰੋਪੜ ਵਿੱਚ 1 ਮਿਲੀਮੀਟਰ ਅਤੇ ਸੰਗਰੂਰ, ਰੂਪਨਗਰ, ਹੁਸ਼ਿਆਰਪੁਰ ਅਤੇ ਬਰਨਾਲਾ ਵਿੱਚ 0.5 ਮਿਲੀਮੀਟਰ ਮੀਂਹ ਪਿਆ। 13 ਅਤੇ 14 ਜਨਵਰੀ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। 14 ਜਨਵਰੀ ਦੀ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ। ਜਿਸ ਕਾਰਨ 15 ਅਤੇ 16 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੇਗੀ।

LEAVE A REPLY

Please enter your comment!
Please enter your name here