Home UP NEWS ਬਿਹਾਰ ‘ਚ ਟਰੈਫਿਕ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦਾ ਡਰਾਈਵਿੰਗ ਲਾਇਸੈਂਸ...

ਬਿਹਾਰ ‘ਚ ਟਰੈਫਿਕ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦਾ ਡਰਾਈਵਿੰਗ ਲਾਇਸੈਂਸ ਹੋਵੇਗਾ ਰੱਦ

0

ਬਿਹਾਰ : ਬਿਹਾਰ ਟ੍ਰੈਫਿਕ ਪੁਲਿਸ (The Bihar Traffic Police) ਨੇ ਤਿੰਨ ਤੋਂ ਵੱਧ ਵਾਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 10,000 ਲੋਕਾਂ ਦੇ ਡਰਾਈਵਿੰਗ ਲਾਇਸੈਂਸ (Driving Licenses),(DL) ਨੂੰ ਰੱਦ ਜਾਂ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਹੈ। ਇਕ ਅਧਿਕਾਰੀ ਨੇ ਬੀਤੇ ਦਿਨ ਇਹ ਜਾਣਕਾਰੀ ਦਿੱਤੀ।

ਬਿਹਾਰ ਪੁਲਿਸ (ਟ੍ਰੈਫਿਕ) ਦੇ ਐਡੀਸ਼ਨਲ ਡਾਇਰੈਕਟਰ ਜਨਰਲ (ADG) ਸੁਧਾਂਸ਼ੂ ਕੁਮਾਰ ਨੇ ਬੀਤੇ ਦਿਨ ਦੱਸਿਆ, “ਟਰੈਫਿਕ ਨਿਯਮਾਂ ਦੀ ਵਾਰ-ਵਾਰ ਉਲੰਘਣਾ (ਤਿੰਨ ਵਾਰ ਤੋਂ ਵੱਧ) ਲਈ ਡਰਾਈਵਿੰਗ ਲਾਇਸੈਂਸ ਰੱਦ ਜਾਂ ਮੁਅੱਤਲ ਕਰ ਦਿੱਤਾ ਜਾਵੇਗਾ। ‘ਟ੍ਰੈਫਿਕ ਪੁਲਿਸ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਿੰਨ ਤੋਂ ਵੱਧ ਵਾਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 10,000 ਲੋਕਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਜਾਂ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਹੈ।’

ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਸਿਫਾਰਸ਼ਾਂ ਭੇਜ ਦਿੱਤੀਆਂ ਗਈਆਂ ਹਨ। ਅਧਿਕਾਰੀ ਨੇ ਕਿਹਾ, “ਜੇਕਰ ਕੋਈ ਤਿੰਨ ਵਾਰ ਤੋਂ ਵੱਧ ਉਲੰਘਣਾ ਕਰਦਾ ਹੈ, ਤਾਂ ਉਸਦਾ ਡਰਾਈਵਿੰਗ ਲਾਇਸੈਂਸ ਮੁਅੱਤਲ ਕਰ ਦਿੱਤਾ ਜਾਵੇਗਾ ਅਤੇ ਜੇਕਰ ਇਸ ਤੋਂ ਬਾਅਦ ਵੀ ਡਰਾਈਵਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦਾ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।”

ਏ.ਡੀ.ਜੀ. ਨੇ ਕਿਹਾ ਕਿ ਲਾਲ ਬੱਤੀ ਜੰਪ ਕਰਨ, ਓਵਰਸਪੀਡਿੰਗ, ਓਵਰਲੋਡਿੰਗ, ਡਰਾਈਵਿੰਗ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਨ ਵਰਗੇ ਅਪਰਾਧਾਂ ਲਈ ਲਗਾਤਾਰ ਤਿੰਨ ਤੋਂ ਵੱਧ ਵਾਰ ਚਲਾਨ ਕੱਟਣ ਵਾਲੇ ਕਿਸੇ ਵੀ ਵਿਅਕਤੀ ਦਾ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀ ਨੇ ਕਿਹਾ, “26 ਜਨਵਰੀ ਤੋਂ, ਪਟਨਾ ਦੇ ਸਾਰੇ 54 ਟ੍ਰੈਫਿਕ ਚੈਕ ਪੁਆਇੰਟਾਂ ਦਾ ਨਿਯੰਤਰਣ ਮਹਿਲਾ ਪੁਲਿਸ ਕਰਮਚਾਰੀਆਂ ਦੁਆਰਾ ਕੀਤਾ ਜਾਵੇਗਾ। ਇਨ੍ਹਾਂ ਚੈੱਕ ਪੋਸਟਾਂ ‘ਤੇ ਅਫਸਰਾਂ ਸਮੇਤ 310 ਤੋਂ ਵੱਧ ਮਹਿਲਾ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੀਆਂ।

NO COMMENTS

LEAVE A REPLY

Please enter your comment!
Please enter your name here

Exit mobile version