Home ਹਰਿਆਣਾ ਹਰਿਆਣਾ ਸਰਕਾਰ ਨੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹਰ ਮਹੀਨੇ...

ਹਰਿਆਣਾ ਸਰਕਾਰ ਨੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਕੀਤਾ ਫ਼ੈਸਲਾ

0

ਚੰਡੀਗੜ੍ਹ : ਹਰਿਆਣਾ ਸਰਕਾਰ (Haryana Government) ਨੇ ਸਰਕਾਰੀ ਸਕੂਲਾਂ (Government Schools) ਵਿੱਚ ਪੜ੍ਹ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ। ਸਾਲਾਨਾ ਇਮਤਿਹਾਨ ਵਿੱਚ ਆਪਣੀ ਜਮਾਤ ਵਿੱਚ ਪਹਿਲੇ ਨੰਬਰ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਸ ਪ੍ਰੋਤਸਾਹਨ ਰਾਸ਼ੀ ਦਾ ਲਾਭ ਮਿਲੇਗਾ।

ਇਹ ਰਹਿਣਗੀਆਂ ਸ਼ਰਤਾਂ
ਸਾਰੀਆਂ ਜਮਾਤਾਂ ਵਿੱਚ ਆਪਣੀ ਜਮਾਤ ਵਿੱਚ ਪਹਿਲੇ ਨੰਬਰ ‘ਤੇ ਆਉਣ ਵਾਲੇ ਇੱਕ ਲੜਕੇ ਅਤੇ ਇੱਕ ਲੜਕੀ ਨੂੰ ਇਹ ਰਕਮ ਮਿਲੇਗੀ, ਬਸ਼ਰਤੇ ਉਨ੍ਹਾਂ ਨੇ ਘੱਟੋ-ਘੱਟ 60 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹੋਣ। ਇਸ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ 24 ਜਨਵਰੀ ਤੱਕ ਇਨਸੈਂਟਿਵ ਪੈਸੇ ਲਈ ਯੋਗ ਵਿਦਿਆਰਥੀਆਂ ਦੇ ਨਾਂ ਡਾਇਰੈਕਟੋਰੇਟ ਨੂੰ ਭੇਜਣ।

2005 ਵਿੱਚ ਹੋਈ ਸੀ ਸ਼ੁਰੂਆਤ
ਐਜੂਕੇਸ਼ਨ ਐਕਸੀਲੈਂਸ ਪ੍ਰਮੋਸ਼ਨ (ਈ.ਈ.ਈ.) ਦੇ ਤਹਿਤ ਰਾਜੀਵ ਗਾਂਧੀ ਸਕਾਲਰਸ਼ਿਪ ਦੀ ਸ਼ੁਰੂਆਤ ਸਾਲ 2005-06 ਵਿੱਚ ਕੀਤੀ ਗਈ ਸੀ। ਇਸ ਸਕੀਮ ਤਹਿਤ 9ਵੀਂ ਤੋਂ 12ਵੀਂ ਜਮਾਤ ਤੱਕ ਪੜ੍ਹ ਰਹੇ ਉਨ੍ਹਾਂ ਵਿਦਿਆਰਥੀਆਂ ਨੂੰ ਵਜ਼ੀਫ਼ਾ/ਪ੍ਰੇਰਨਾ ਰਾਸ਼ੀ ਦਿੱਤੀ ਜਾਂਦੀ ਹੈ, ਜਿਨ੍ਹਾਂ ਨੇ ਪਿਛਲੀ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਹਰ ਸਕੂਲ ਵਿੱਚ ਇਹ ਰਾਸ਼ੀ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਲੜਕੇ ਅਤੇ ਲੜਕੀਆਂ ਦੇ ਇੱਕ-ਇੱਕ ਵਿਦਿਆਰਥੀ ਨੂੰ ਇਨਾਮ ਵਜੋਂ ਦਿੱਤੀ ਜਾਂਦੀ ਹੈ। ਇਸ ਸਕੀਮ ਤਹਿਤ ਘੱਟੋ-ਘੱਟ 60% ਅੰਕ ਹਾਸਲ ਕਰਨੇ ਲਾਜ਼ਮੀ ਹਨ। ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਇਸ ਪ੍ਰੋਤਸਾਹਨ ਰਾਸ਼ੀ ਨਾਲ ਹੋਣਹਾਰ ਵਿਦਿਆਰਥੀਆਂ ਨੂੰ ਆਰਥਿਕ ਮਦਦ ਦਾ ਲਾਭ ਮਿਲੇਗਾ।

NO COMMENTS

LEAVE A REPLY

Please enter your comment!
Please enter your name here

Exit mobile version