ਪੰਜਾਬ ਸਰਕਾਰ ਨੇ ਪਨਬੱਸ ਦੇ ਕੱਚੇ ਕਾਮਿਆਂ ਦੀਆਂ ਤਨਖਾਹਾਂ ‘ਚ ਕੀਤਾ ਵਾਧਾ

0
35

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਨਬੱਸ ਦੇ ਕੱਚੇ ਕਾਮਿਆਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਹੈ। ਸਰਕਾਰ ਵੱਲੋਂ ਆਊਟ ਸੋਰਸ ਅਧੀਨ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ। ਡਰਾਈਵਰਾਂ ਅਤੇ ਕੰਡਕਟਰਾਂ ਤੋਂ ਇਲਾਵਾ ਵਰਕਸ਼ਾਪ ਕਰਮਚਾਰੀਆਂ ਨੂੰ ਵੀ ਇਹ ਲਾਭ ਮਿਲੇਗਾ। ਜਾਣਕਾਰੀ ਮੁਤਾਬਕ 1 ਨਵੰਬਰ 2024 ਤੱਕ ਇਕ ਸਾਲ ਪੂਰਾ ਕਰਨ ਵਾਲਿਆਂ ਨੂੰ ਇਹ ਲਾਭ ਮਿਲੇਗਾ। ਇਨ੍ਹਾਂ ਮੁਲਾਜ਼ਮਾਂ ਨੂੰ 1 ਨਵੰਬਰ ਤੋਂ ਤਨਖਾਹ ਵਿੱਚ 5 ਫੀਸਦੀ ਵਾਧਾ ਮਿਲੇਗਾ।

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਇਨ੍ਹਾਂ ਮੁਲਾਜ਼ਮਾਂ ਨੇ 3 ਦਿਨ ਤੱਕ ਸੜਕ ਜਾਮ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸੂਬੇ ਭਰ ‘ਚ 300 ਦੇ ਕਰੀਬ ਸਰਕਾਰੀ ਬੱਸਾਂ ਪ੍ਰਭਾਵਿਤ ਹੋਈਆਂ ਸਨ। ਇਸ ਤੋਂ ਬਾਅਦ ਬੀਤੇ ਦਿਨ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਪਨਬੱਸ ਦੇ ਕੱਚੇ ਕਾਮਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਕਈ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਕੱਚੇ ਕਾਮਿਆਂ ਦੇ ਹੱਕ ਵਿੱਚ ਵੱਡਾ ਫ਼ੈੈਸਲਾ ਲੈਂਦਿਆਂ ਤਨਖਾਹਾਂ ਵਿੱਚ 5 ਫੀਸਦੀ ਦਾ ਵਾਧਾ ਕਰ ਦਿੱਤਾ ਹੈ।

LEAVE A REPLY

Please enter your comment!
Please enter your name here