ਸੂਬੇ ‘ਚ ਫਿਲਮ ਨੂੰ ਦਿਖਾਉਣ ਤੋਂ ਇਨਕਾਰ, ਕੰਗਨਾ ਰਣੌਤ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

0
56

ਪੰਜਾਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਦਾਕਾਰ-ਨਿਰਦੇਸ਼ਕ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਐਮਰਜੈਂਸੀ ‘ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਤੋਂ ਇੱਕ ਦਿਨ ਬਾਅਦ ਸਿਨੇਮਾ ਥੀਏਟਰ ਮਾਲਕਾਂ ਨੇ ਅੱਜ ਸੂਬੇ ਵਿੱਚ ਫਿਲਮ ਨੂੰ ਦਿਖਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੰਗਨਾ ਨੇ ਸੋਸ਼ਲ ਮੀਡੀਆ ਉੱਤੇ ਲਿ ਖਿਆ, ਇਹ ਕਲਾ ਅਤੇ ਕਲਾਕਾਰ ਦਾ ਪੂਰੀ ਤਰ੍ਹਾਂ ਸ਼ੋਸ਼ਣ ਹੈ, ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟ ਆ ਰਹੀ ਹੈ ਕਿ ਇਹ ਲੋਕ ਐਮਰਜੈਂਸੀ ਨੂੰ ਦਿਖਾਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਮੈਨੂੰ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਹੈ ਤੇ ਚੰਡੀਗੜ੍ਹ ਵਿੱਚ ਪੜ੍ਹਾਈ ਕਰਨ ਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਤੇ ਉਸਦਾ ਪਾਲਣ ਕੀਤਾ ਹੈ। ਇਹ ਇੱਕ ਪੂਰਾ ਝੂਠ ਹੈ ਤੇ ਮੇਰੀ ਛਵੀ ਨੂੰ ਖਰਾਬ ਕਰਨ ਤੇ ਮੇਰੀ ਫਿਲਮ ਨੂੰ ਨੁਕਸਾਨ ਪਹੁੰਚਾਉਣ ਲਈ ਪ੍ਰਚਾਰ ਹੈ।

ਦੱਸ ਦਈਏ ਕਿ ਕੰਗਨਾ ਨੇ ਇਹ ਜਵਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਟਵੀਟ ਉੱਤੇ ਦਿੱਤਾ ਹੈ। ਦਰਅਸਲ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਿਖਆ ਸੀ, ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਦਾ ਸਮਰਥਨ ਕਰਦਾ ਹਾਂ ਕਿ ਕੰਗਨਾ ਰਣੌਤ ਦੁਆਰਾ ਨਿਰਦੇਸ਼ਤ ਫਿਲਮ ਐਮਰਜੈਂਸੀ ’ਤੇ ਪਾਬੰਦੀ ਲਗਾਈ ਜਾਵੇ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਫਿਲਮ ‘ਤੇ ਪਾਬੰਦੀ ਲਗਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਜੋ ਸਿੱਖਾਂ ਨੂੰ ਬੁਰੀ ਤਰ੍ਹਾਂ ਦਰਸਾਉਂਦੀ ਹੈ ਤੇ ਸਾਡੇ ਪੰਜਾਬ ਰਾਜ ਅਤੇ ਇਸਦੇ ਲੋਕਾਂ ਨੂੰ ਬਦਨਾਮ ਕਰਦੀ ਹੈ।

LEAVE A REPLY

Please enter your comment!
Please enter your name here