ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Famous Punjabi Singer and Actor Diljit Dosanjh) ਦੀ ਫਿਲਮ ’ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਹੋਵੇਗੀ। ਅਦਾਕਾਰ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ ਤੇ ਦੱਸਿਆ ਹੈ ਕਿ ਫਿਲਮ ਵਿਚ ਕੋਈ ਕੱਟ ਨਹੀਂ ਲਗਾਇਆ ਗਿਆ।
ਇਸ ਤੋਂ ਪਹਿਲਾਂ ਸੈਂਸਰ ਬੋਰਡ ਨੇ ਫਿਲਮ ਵਿਚ 122 ਕੱਟ ਲਾਉਣ ਦਾ ਸੁਝਾਅ ਦਿੱਤਾ ਸੀ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਹੈ।