Home ਪੰਜਾਬ ਪੰਜਾਬ ‘ਚ ਅੱਜ ਵੀ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ...

ਪੰਜਾਬ ‘ਚ ਅੱਜ ਵੀ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਕੀਤਾ ਗਿਆ ਜਾਰੀ

0

ਚੰਡੀਗੜ੍ਹ: ਪੰਜਾਬ ਵਿਚ ਅੱਜ ਵੀ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (The Meteorological Department) ਅਨੁਸਾਰ ਆਉਣ ਵਾਲੇ 48 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿਚ ਬਹੁਤਾ ਬਦਲਾਅ ਨਹੀਂ ਆਵੇਗਾ। ਪਰ ਉਸ ਤੋਂ ਬਾਅਦ ਤਾਪਮਾਨ ਵਿਚ 2 ਤੋਂ 3 ਡਿਗਰੀ ਵਾਧਾ ਦਰਜ ਕੀਤਾ ਜਾ ਸਕਦਾ ਹੈ। ਬੀਤੀ ਦੁਪਹਿਰ ਨੂੰ ਧੁੱਪ ਖੁੱਲ੍ਹ ਕੇ ਖਿੜੀ ਜਿਸ ਨਾਲ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ, ਪਰ ਫਿਰ ਵੀ ਸੂਬੇ ਵਿਚ ਤਾਪਮਾਨ 20 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ।

ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਧੁੰਦ ਨੂੰ ਲੈ ਕੇ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਸ਼ਾਮਲ ਹਨ। ਬਾਕੀ ਸਾਰੇ ਜ਼ਿਲ੍ਹਿਆਂ ਵਿਚ ਧੁੰਦ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 11 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚੋਂ, ਮਾਨਸਾ ਅਤੇ ਬਰਨਾਲਾ ਵਿਚ ‘ਔਰੇਂਜ ਅਲਰਟ’ ਅਤੇ ਰੂਪਨਗਰ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ ਵਿਚ ਸੀਤ ਲਹਿਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

21-22 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਭਲਕੇ ਯਾਨੀ 19 ਜਨਵਰੀ ਤੋਂ ਪਹਾੜੀ ਇਲਾਕਿਆਂ ਵਿਚ ਦਿਖਾਈ ਦੇਵੇਗਾ, ਜਿਸ ਨਾਲ ਮੈਦਾਨੀ ਇਲਾਕਿਆਂ ਦਾ ਮੌਸਮ ਵੀ ਪ੍ਰਭਾਵਿਤ ਹੋ ਸਕਦਾ ਹੈ। 21 ਅਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਪਹਿਲਾਂ ਅੱਜ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ, ਪਰ ਹੁਣ ਮੌਸਮ ਵਿਭਾਗ ਨੇ 21 ਤੇ 22 ਜਨਵਰੀ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version