Home ਪੰਜਾਬ ਪਾਣੀ ‘ਚ ਚੱਲਣ ਵਾਲਿਆਂ ਬੱਸਾਂ ਨੂੰ ਲੈ ਕੇ ਮੰਤਰੀ ਤਰੁਣਪ੍ਰੀ ਸੌਂਦ ਨੇ...

ਪਾਣੀ ‘ਚ ਚੱਲਣ ਵਾਲਿਆਂ ਬੱਸਾਂ ਨੂੰ ਲੈ ਕੇ ਮੰਤਰੀ ਤਰੁਣਪ੍ਰੀ ਸੌਂਦ ਨੇ ਦਿੱਤਾ ਸਪੱਸ਼ਟੀਕਰਨ

0

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਜਲ ਬੱਸਾਂ ਚਲਾਉਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖ਼ਬਰਾਂ ਆਈਆਂ ਹਨ ਕਿ ਪੰਜਾਬ ਸਰਕਾਰ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਰਣਜੀਤ ਸਾਗਰ ਝੀਲ ਵਿੱਚ ਵਾਪਸ ਲਿਜਾਣ ਲਈ ਯਤਨ ਕਰ ਰਹੀ ਹੈ। ਸੌਂਦ ਨੇ ਕਿਹਾ ਕਿ ਇਹ ਰਿਪੋਰਟਾਂ ਬੇਬੁਨਿਆਦ ਅਤੇ ਗਲਤ ਹਨ ਅਤੇ ਇਨ੍ਹਾਂ ਦਾ ਖੰਡਨ ਕਰਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਸਾਰੀਆਂ ਖਬਰਾਂ ਅਫਵਾਹਾਂ ਤੋਂ ਇਲਾਵਾ ਕੁਝ ਵੀ ਨਹੀਂ ਹਨ।

ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਪ੍ਰਾਜੈਕਟ ‘ਤੇ 8.63 ਕਰੋੜ ਰੁਪਏ ਖਰਚ ਕਰਨਾ ਗਲਤ ਫ਼ੈਸਲਾ ਸੀ ਅਤੇ ਉਨ੍ਹਾਂ ਪੰਜਾਬ ਦੇ ਲੋਕਾਂ ‘ਤੇ ਇਸ ਬੇਲੋੜੇ ਆਰਥਿਕ ਬੋਝ ਦੀ ਵੀ ਆਲੋਚਨਾ ਕੀਤੀ। ਮੰਤਰੀ ਸੌਂਦ ਨੇ ਕਿਹਾ ਕਿ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਰਹੀ ਹੈ ਅਤੇ ਮੌਜੂਦਾ ਸਰਕਾਰ ਇਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਹੁਣ ਚੱਲਣ ਲਈ ਪੂਰੀ ਤਰ੍ਹਾਂ ਅਣਫਿੱਟ ਹੈ ਅਤੇ ਇਸ ਦੇ ਚੱਲਣ ਕਾਰਨ ਕੋਈ ਵੱਡਾ ਹਾਦਸਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹਾ ਕੋਈ ਵੀ ਫ਼ੈਸਲਾ ਨਹੀਂ ਲਵੇਗੀ ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿੱਚ ਮੀਡੀਆ ਵਿੱਚ ਆਉਣ ਵਾਲੀ ਕਿਸੇ ਵੀ ਖ਼ਬਰ ‘ਤੇ ਯਕੀਨ ਨਾ ਕਰਨ ਕਿਉਂਕਿ ਸਰਕਾਰ ਜਨਤਾ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ।

ਮੰਤਰੀ ਨੇ ਕਿਹਾ ਕਿ ਇਹ ਜਲ ਬੱਸ ਪਿਛਲੇ ਸਮੇਂ ਵਿੱਚ ਵੀ ਘਾਟੇ ਦਾ ਸੌਦਾ ਸਾਬਤ ਹੋਈ ਹੈ ਕਿਉਂਕਿ ਇਸ ’ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ, ਜਦਕਿ ਆਮਦਨ ਨਾਮਾਤਰ ਸੀ। ਉਨ੍ਹਾਂ ਦੁਹਰਾਇਆ ਕਿ ਇਹ ਜਲ ਬੱਸ ਪੂਰੀ ਤਰ੍ਹਾਂ ਨਾਲ ਵਰਤੋਂ ਯੋਗ ਨਹੀਂ ਹੋ ਚੁੱਕੀ ਹੈ ਅਤੇ ਭਵਿੱਖ ਵਿੱਚ ਇਸ ਦੇ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਸੌਂਦ ਨੇ ਕਿਹਾ ਕਿ ਇਹ ‘ਸੁਪਰ ਫੇਲ’ ਪ੍ਰਾਜੈਕਟ ਪਿਛਲੀਆਂ ਸਰਕਾਰਾਂ ਦੇ ਗਲਤ ਫ਼ੈਸਲਿਆਂ ਦਾ ਨਤੀਜਾ ਹੈ, ਜਿਸ ਕਾਰਨ ਜਨਤਾ ਦੇ ਪੈਸੇ ਦੀ ਬਰਬਾਦੀ ਹੋਈ। ਇਹ ਪੈਸਾ ਲੋਕ ਭਲਾਈ ਸਕੀਮਾਂ ਵਿੱਚ ਵਰਤਿਆ ਜਾ ਸਕਦਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version