Home ਸੰਸਾਰ ਕੈਨੇਡਾ ‘ਚ ਡੈਲਟਾ ਵਿਖੇ ਹੋਈ ਗੋਲੀਬਾਰੀ, 29 ਸਾਲਾ ਪੰਜਾਬੀ ਨੋਜ਼ਵਾਨ ਦੀ ਮੌਤ

ਕੈਨੇਡਾ ‘ਚ ਡੈਲਟਾ ਵਿਖੇ ਹੋਈ ਗੋਲੀਬਾਰੀ, 29 ਸਾਲਾ ਪੰਜਾਬੀ ਨੋਜ਼ਵਾਨ ਦੀ ਮੌਤ

0

ਕੈਨੇਡਾ : ਕੈਨੇਡਾ ਦੇ ਡੈਲਟਾ ਵਿਖੇ ਹੋਈ ਗੋਲਬਾਰੀ ਵਿਚ 29 ਸਾਲਾ ਪੰਜਾਬੀ ਨੋਜ਼ਵਾਨ ਗੁਰਵਿੰਦਰ ਉੱਪਲ ਦੀ ਮੌਤ ਹੋ ਗਈ। ਡੈਲਟਾ ਪੁਲਿਸ ਵਿਭਾਗ ਨੇ ਬੀਤੇ ਦਿਨ ਦੱਸਿਆ ਕਿ ਗੁਰਵਿੰਦਰ ਉੱਪਲ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਹਸਪਤਾਲ ਵਿੱਚ ਦਮ ਤੋੜ ਗਿਆ।

ਪੁਲਿਸ ਅਨੁਸਾਰ 20 ਜਨਵਰੀ ਨੂੰ ਸਵੇਰੇ 7:18 ਵਜੇ ਗੋਲੀ ਚੱਲਣ ਦੀ ਸੂਚਨਾ ਮਿਲਣ ‘ਤੇ ਡੈਲਟਾ ਪੁਲਿਸ 112ਭ ਸਟਰੀਟ ਦੇ 8100-ਬਲਾਕ ਵਿੱਚ ਇੱਕ ਰਿਹਾਇਸ਼ ਮਕਾਨ ‘ਤੇ ਪੁੱਜੀ ਤਾਂ ਇਕ ਆਦਮੀ ਜ਼ਖਮੀ ਮਿ ਲਿਆ। ਜਿਸ ਦੀ ਪਛਾਣ ਗੁਰਵਿੰਦਰ ਉੱਪਲ ਵਜੋਂ ਹੋਈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਗੋਲੀਬਾਰੀ ਤੋਂ ਬਾਅਦ ਇੱਕ ਚਿੱਟਾ ਫੋਰਡ ਪਿਕਅੱਪ ਟਰੱਕ ਉੱਥੋਂ ਨਿਕਲਦਾ ਦੇਖਿਆ ਗਿਆ ਅਤੇ ਬਾਅਦ ਵਿਚ ਸਵੇਰੇ ਪੁਲਿਸ ਨੇ ਬਲੇਕ ਡਰਾਈਵ ਦੇ 7300-ਬਲਾਕ ਵਿੱਚ ਇੱਕ ਚਿੱਟਾ ਫੋਰਡ ਪਿਕਅੱਪ ਟਰੱਕ ਅੱਗ ਨਾਲ ਸੜਦਾ ਦੇਖਿਆ ਗਿਆ।

ਡੈਲਟਾ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਬੀ.ਸੀ. ਗੈਂਗ ਟਕਰਾਅ ਦੀ ਹੀ ਇਕ ਘਟਨਾ ਜਾਪਦੀ ਹੈ ਜੋ ਕਿ ਗਿਣ ਮਿਥ ਕੇ ਕੀਤੀ ਗਈ ਹੈ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਡੈਲਟਾ ਪੁਲਿਸ ਵਿਭਾਗ ਦਾ ਮੇਜਰ ਕ੍ਰਾਈਮ ਸੈਕਸ਼ਨ ਹੁਣ ਇਸ ਗੋਲੀਬਾਰੀ ਦੀ ਹੱਤਿਆ ਵਜੋਂ ਜਾਂਚ ਕਰ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version