ਜਲੰਧਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਟੈਂਡਰ ਪ੍ਰਕਿ ਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣ। ਇਸ ਤੋਂ ਇਲਾਵਾ, ਉਨ੍ਹਾਂ ਨੇ ਵਪਾਰਕ ਅਦਾਰਿਆਂ ਜਿਵੇਂ ਕਿ ਸੜਕ ਕਿਨਾਰੇ ਪੈਟਰੋਲ ਪੰਪਾਂ ਆਦਿ ਤੋਂ ਐਕਸੈਸ ਫੀਸਾਂ ਰਾਹੀਂ ਰਾਜ ਦੇ ਮਾਲੀਏ ਦੀ ਉਗਰਾਹੀ ਵਿੱਚ ਤੇਜ਼ੀ ਲਿਆਉਣ ਅਤੇ ਇਸ ਦਾ ਸਹੀ ਰਿਕਾਰਡ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਇਹ ਹੁਕਮ ਉਨ੍ਹਾਂ ਨੇ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ) ਵੱਲੋਂ ਸ਼ੁਰੂ ਕੀਤੇ ਜਾ ਰਹੇ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਭਵਿੱਖੀ ਵਿਕਾਸ ਯੋਜਨਾਵਾਂ ਤਿਆਰ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਦੇ ਨਾਲ ਪੀ.ਡਬਲਿਊ.ਡੀ ਦੇ ਸਾਰੇ ਚੀਫ ਇੰਜਨੀਅਰ ਅਤੇ ਸੁਪਰਡੈਂਟ ਇੰਜਨੀਅਰ ਹਾਜ਼ਰ ਸਨ। ਮੀਟਿੰਗ ਦੌਰਾਨ ਬਜਟ ਪ੍ਰਬੰਧਨ ਨਾਲ ਸਬੰਧਤ ਪ੍ਰਾਪਤੀਆਂ ਦਾ ਮੁਲਾਂਕਣ ਕੀਤਾ ਗਿਆ ਅਤੇ ਪ੍ਰੋਜੈਕਟ ਸਾਈਟਾਂ ‘ਤੇ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਅਤੇ ਸਾਰੇ ਭੌਤਿਕ ਅਤੇ ਵਿੱਤੀ ਟੀਚਿਆਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੱਸਿਆ ਗਿਆ ਕਿ ਹੋਰ ਕੰਮਾਂ ਤੋਂ ਇਲਾਵਾ ਵਿਭਾਗ ਇਸ ਵੇਲੇ 532 ਕਰੋੜ ਰੁਪਏ ਦੀ ਲਾਗਤ ਨਾਲ ਲੰਬੀ ਮਿਆਦ ਦੇ ਰੱਖ-ਰਖਾਅ ਸਮਝੌਤੇ ਤਹਿਤ ਕੁੱਲ 745 ਕਿਲੋਮੀਟਰ 22 ਰਾਜ ਸੜਕਾਂ ਨੂੰ ਅਪਗ੍ਰੇਡ ਕਰ ਰਿਹਾ ਹੈ।
ਅਪਗ੍ਰੇਡ ਕੀਤੀਆਂ ਜਾ ਰਹੀਆਂ ਸੜਕਾਂ ਵਿੱਚ ਭਵਾਨੀਗੜ੍ਹ-ਮਹਿਲਾ ਚੌਕ, ਪੱਤਣ-ਮੂਨਕ, ਘੜੂੰਆਂ-ਅੰਬਾਲਾ, ਜੀਰਾ-ਫ਼ਿਰੋਜ਼ਪੁਰ, ਪੁਰਾਣੀ ਮੋਰਿੰਡਾ ਰੋਡ, ਮੁਕੇਰੀਆਂ-ਤਲਵਾੜਾ-ਮੁਬਾਰਿਕਪੁਰ, ਦਾਖਾ-ਹਲਵਾੜਾ-ਰਾਏਕੋਟ-ਬਰਨਾਲਾ ਆਦਿ ਸ਼ਾਮਲ ਹਨ। ਇਹ ਵਿਕਾਸ ਕਾਰਜ ਰਾਜ ਦੇ ਸੜਕੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰ ਕਰਨਗੇ ਅਤੇ ਆਮ ਲੋਕਾਂ ਨੂੰ ਨਿਰਵਿਘਨ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਗੇ। ਮੀਟਿੰਗ ਦੌਰਾਨ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਲਿੰਕ ਸੜਕਾਂ ਲਈ ਫੰਡ ਜਲਦੀ ਹੀ ਪੰਜਾਬ ਮੰਡੀ ਬੋਰਡ ਤੋਂ ਮਿਲਣ ਦੀ ਉਮੀਦ ਹੈ ਅਤੇ ਇਨ੍ਹਾਂ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਸਾਰੇ ਪ੍ਰੋਜੈਕਟਾਂ ਵਿੱਚ ਉੱਚ ਗੁਣਵੱਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ।