ਪੰਜਾਬ : ਪੰਜਾਬ ਦੇ ਆਈ.ਪੀ.ਐਸ. ਅਧਿਕਾਰੀ ਨੂੰ ਤੇਲੰਗਾਨਾ ਸਰਕਾਰ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਈ.ਪੀ.ਐਸ. ਅਧਿਕਾਰੀ ਵਿਕਰਮਜੀਤ ਸਿੰਘ ਦੁੱਗਲ ਨੂੰ ਤੇਲੰਗਾਨਾ ਸਰਕਾਰ ਵੱਲੋਂ ਆਈ.ਜੀ. ਤਰੱਕੀ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਵਿਕਰਮਜੀਤ ਸਿੰਘ ਦੁੱਗਲ ਇੱਕ ਤਿੱਖੇ ਅਫਸਰ ਹਨ ਅਤੇ ਆਪਣੀਆਂ ਸੇਵਾਵਾਂ ਲਈ ਜਾਣੇ ਜਾਂਦੇ ਹਨ। ਵਿਕਰਮਜੀਤ ਸਿੰਘ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ ਅਤੇ ਅੰਮ੍ਰਿਤਸਰ ਵਿੱਚ ਵੀ ਕਮਿਸ਼ਨਰ ਦੇ ਅਹੁਦੇ ‘ਤੇ ਰਹਿ ਚੁੱਕੇ ਹਨ ਅਤੇ ਕਈ ਵੱਡੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਭੇਜ ਚੁੱਕੇ ਹਨ। ਵਿਕਰਮਜੀਤ ਸਿੰਘ ਨੂੰ ਤੇਲੰਗਾਨਾ ਸਰਕਾਰ ਵੱਲੋਂ ਕਈ ਪੁਰਸਕਾਰਾਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੇ ਐਸ.ਐਸ.ਪੀ ਪਟਿਆਲਾ ਅਤੇ ਡੀ.ਆਈ.ਜੀ. ਪਟਿਆਲਾ ਰੇਂਜ ਵਿੱਚ ਵੀ ਸੇਵਾਵਾਂ ਨਿਭਾਅ ਚੁੱਕੇ ਹਨ।