Home ਪੰਜਾਬ ਅੱਤਵਾਦੀਆਂ ਦੀ ਗੋਲੀ ਲੱਗਣ ਕਾਰਨ ਅਗਨੀਵੀਰ ਦਾ ਨੌਜ਼ਵਾਨ ਹੋਇਆ ਸ਼ਹੀਦ

ਅੱਤਵਾਦੀਆਂ ਦੀ ਗੋਲੀ ਲੱਗਣ ਕਾਰਨ ਅਗਨੀਵੀਰ ਦਾ ਨੌਜ਼ਵਾਨ ਹੋਇਆ ਸ਼ਹੀਦ

0

ਮਾਨਸਾ : ਮਾਨਸਾ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਸ਼ਹੀਦ ਹੋ ਗਿਆ। ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਅੱਤਵਾਦੀਆਂ ਦੀ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਸ਼ਹੀਦ ਅਗਨੀਵੀਰ ਦੀ ਮ੍ਰਿਤਕ ਦੇਹ ਅੱਜ ਬਾਅਦ ਦੁਪਹਿਰ ਜ਼ਿਲ੍ਹੇ ਦੇ ਪਿੰਡ ਅਕਲੀਆਂ ਵਿਖੇ ਲੈ ਕੇ ਆਉਂਦੀ ਗਈ, ਜਿੱਥੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।

ਜਾਣਕਾਰੀ ਮੁਤਾਬਕ 24 ਸਾਲਾ ਲਵਪ੍ਰੀਤ ਨਰਿੰਦਰ ਮੀਡੀਅਮ ਰੈਜੀਮੈਂਟ ਯੂਨਿਟ ‘ਚ ਤਾਇਨਾਤ ਸੀ ਅਤੇ 2 ਸਾਲ ਪਹਿਲਾਂ ਅਗਨੀਵੀਰ ਯੋਜਨਾ ਤਹਿਤ ਭਾਰਤੀ ਫੌਜ ‘ਚ ਭਰਤੀ ਹੋਇਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਲਵਪ੍ਰੀਤ ਨੇ 2 ਦਿਨ ਪਹਿਲਾਂ ਆਪਣੇ ਮਾਪਿਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਪਣੀ ਡਿਊਟੀ ਬਾਰੇ ਦੱਸਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੱਲ ਦੁਪਹਿਰ 3 ਵਜੇ ਕੁਪਵਾੜਾ ‘ਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਸੀ। ਇਸ ਦੌਰਾਨ ਲਵਪ੍ਰੀਤ ਸਿੰਘ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਫੌਜ ਦੇ ਜਵਾਨ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਪਿੰਡ ਅਕਲੀਆ ਦੇ ਸਰਪੰਚ ਜਸਵੀਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਬਹੁਤ ਹੀ ਹੋਣਹਾਰ ਨੌਜ਼ਵਾਨ ਸੀ, ਜਿਸ ਨੇ ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋ ਕੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਕੇ ਪਿੰਡ ਅਕਲੀਆ ਦਾ ਨਾਂ ਰੌਸ਼ਨ ਕੀਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version