ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ‘ਚ ਆਰਡੀਨੈਂਸ ਫੈਕਟਰੀ ‘ਚ ਵੱਡਾ ਧਮਾਕਾ, 8 ਮਜ਼ਦੂਰਾਂ ਦੀ ਮੌਤ , 7 ਜ਼ਖਮੀ

0
20

ਨਾਗਪੁਰ : ਨਾਗਪੁਰ ਨੇੜੇ ਆਰਡੀਨੈਂਸ ਫੈਕਟਰੀ ‘ਚ ਅੱਜ ਸਵੇਰੇ ਹੋਏ ਧਮਾਕੇ ‘ਚ 8 ਮਜ਼ਦੂਰਾਂ ਦੀ ਮੌਤ ਅਤੇ 7 ਜ਼ਖਮੀ ਹੋਣ ਦੀ ਖ਼ਬਰ ਹੈ। ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ (Bhandara District) ‘ਚ ਇਸ ਫੈਕਟਰੀ ‘ਚ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਬਚਾਅ ਅਤੇ ਮੈਡੀਕਲ ਟੀਮਾਂ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈਆਂ ਹਨ ਅਤੇ ਬਚੇ ਲੋਕਾਂ ਦੀ ਭਾਲ ਕਰ ਰਹੀ ਹੈ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਘਟਨਾ ਤੋਂ ਬਾਅਦ ਇਕ ਵੀਡੀਓ ‘ਚ ਫੈਕਟਰੀ ‘ਚੋਂ ਸੰਘਣਾ ਧੂੰਆਂ ਨਿਕਲਦਾ ਦੇਖਿਆ ਗਿਆ। ਅਧਿਕਾਰੀਆਂ ਨੇ ਇਕ ਬਿਆਨ ਜਾਰੀ ਕਰਕੇ ਕਿਹਾ, ‘ਭੰਡਾਰਾ ਆਰਡੀਨੈਂਸ ਫੈਕਟਰੀ ‘ਚ ਅੱਜ ਸਵੇਰੇ ਧਮਾਕਾ ਹੋਇਆ।

ਬਚਾਅ ਅਤੇ ਮੈਡੀਕਲ ਟੀਮਾਂ ਮੌਕੇ ‘ਤੇ ਤਾਇਨਾਤ ਹਨ ਅਤੇ ਬਚਾਅ ਕਾਰਜ ਜਾਰੀ ਹਨ।  ਸ਼ੁਰੂਆਤੀ ਜਾਣਕਾਰੀ ਮੁਤਾਬਕ ਧਮਾਕਾ ਅੱਜ ਸਵੇਰੇ ਕਰੀਬ 10 ਵਜੇ ਹੋਇਆ। ਘਟਨਾ ‘ਚ ਕੁਝ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ। ਧਮਾਕਾ ਇੰਨਾ ਭਿਆਨਕ ਸੀ ਕਿ ਲੋਹੇ ਦੇ ਵੱਡੇ ਟੁਕੜੇ ਦੂਰ ਤੱਕ ਡਿੱਗ ਗਏ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। X ‘ਤੇ ਪੋਸਟ ਕਰਦੇ ਹੋਏ ਨਿਤਿਨ ਗਡਕਰੀ ਮ੍ਰਿਤਕ ਵਰਕਰ ਨੂੰ ਸ਼ਰਧਾਂਜਲੀ। ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰਾਂ ਨਾਲ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

LEAVE A REPLY

Please enter your comment!
Please enter your name here