CM ਭਗਵੰਤ ਮਾਨ ਨੇ ਸ਼ਹੀਦ ‘ਅਗਨੀਵੀਰ’ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ ਦਾ ਕੀਤਾ ਵਾਅਦਾ

0
46

ਜਲੰਧਰ : ਬੀਤੇ ਦਿਨ ਜੰਮੂ-ਕਸ਼ਮੀਰ ਦੇ ਕੁੱਪਵਾੜਾ ਵਿਖੇ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾਂ ਨੌਜਵਾਨ ਸ਼ਹੀਦ ਹੋ ਗਏ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ 24 ਸਾਲਾ ਸ਼ਹੀਦ ‘ਅਗਨੀਵੀਰ’ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ ਪੂਰੀ ਆਰਥਿਕ ਸਹਾਇਤਾ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਬਹਾਦਰ ਜਵਾਨਾਂ ਦੀ ਬਹਾਦਰੀ ਨੂੰ ਸਲਾਮ ਕਰਦੇ ਹਨ ਅਤੇ ‘ਅਗਨੀਵੀਰ’ ਲਵਪ੍ਰੀਤ ਸਿੰਘ ਨੇ ਪੰਜਾਬ ਅਤੇ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਹੈ ਅਤੇ ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਹਰ ਸੰਭਵ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ‘ਅਗਨੀਵੀਰ’ ਜਵਾਨਾਂ ਦੀ ਭਰਤੀ ਨੂੰ ਲੈ ਕੇ ਦੇਸ਼ ਵਿਚ ਵਿਵਾਦ ਚਲਦਾ ਆ ਰਿਹਾ ਹੈ। ਕੇਂਦਰ ਸਰਕਾਰ ਨੇ ‘ਅਗਨੀਵੀਰ’ਜਵਾਨਾਂ ਦੀ ਭਰਤੀ ਸ਼ੁਰੂ ਕੀਤੀ ਸੀ। ਸਮੁੱਚੀਆਂ ਵਿਰੋਧੀ ਪਾਰਟੀਆਂ ਨੇ ਇਸ ਦਾ ਵਿਰੋਧ ਕੀਤਾ ਸੀ, ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ‘ਅਗਨੀਵੀਰ’ ਜਵਾਨਾਂ ਨੂੰ ਸਥਾਈ ਜਵਾਨਾਂ ਵਰਗੀਆਂ ਸਹੂਲਤਾਂ ਨਹੀਂ ਮਿਲਣਗੀਆਂ। ਹੁਣ ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ‘ਅਗਨੀਵੀਰ’ ਸ਼ਹੀਦ ਹੋਇਆ ਹੈ। ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪੋਸਟ ਵਿਚ ਕਿਹਾ ਹੈ ਕਿ ਉਨ੍ਹਾਂ ਲਈ ‘ਅਗਨੀਵੀਰ’ਜਵਾਨ ਵੀ ਮਾਣ ਵਾਲੀ ਗੱਲ ਹਨ, ਜਿਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿਪਾਹੀ ਭਾਵੇਂ ‘ਅਗਨੀਵੀਰ’ ਹੋਵੇ ਜਾਂ ਕੋਈ ਹੋਰ, ਪੰਜਾਬ ਸਰਕਾਰ ਸਾਰੇ ਜਵਾਨਾਂ ਨਾਲ ਇਕੋ ਜਿਹਾ ਵਿਵਹਾਰ ਕਰੇਗੀ।

LEAVE A REPLY

Please enter your comment!
Please enter your name here