Home ਹਰਿਆਣਾ ਗੁਜਰਾਤ ਦੇ ਵਡੋਦਰਾ ‘ਚ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ...

ਗੁਜਰਾਤ ਦੇ ਵਡੋਦਰਾ ‘ਚ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਵਡੋਦਰਾ : ਗੁਜਰਾਤ ਦੇ ਵਡੋਦਰਾ ਵਿੱਚ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਭੈਲੀ ਖੇਤਰ ਵਿੱਚ ਸਥਿਤ ਨਵਰਚਨਾ ਸਕੂਲ (Navarachna School) ਦੇ ਪ੍ਰਿੰਸੀਪਲ ਨੂੰ ਇੱਕ ਈ-ਮੇਲ ਧਮਕੀ ਭੇਜੀ ਗਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਈਪਲਾਈਨ ਵਿੱਚ ਬੰਬ ਲਗਾਏ ਗਏ ਹਨ। ਧਮਕੀ ਭਰਿਆ ਈ-ਮੇਲ ਅੱਜ ਸਵੇਰੇ 4 ਵਜੇ ਆਇਆ।

ਮੌਕੇ ‘ਤੇ ਪਹੁੰਚੀ ਕ੍ਰਾਈਮ ਬ੍ਰਾਂਚ ਅਤੇ ਪੁਲਿਸ ਦੀ ਟੀਮ 

ਸੂਚਨਾ ਮਿਲਣ ‘ਤੇ ਬੰਬ ਨਿਰੋਧਕ ਦਸਤਾ (ਬੀ.ਡੀ.ਐਸ.), ਕ੍ਰਾਈਮ ਬ੍ਰਾਂਚ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਾਵਧਾਨੀ ਦੇ ਤੌਰ ‘ਤੇ ਅੱਜ ਵਿਦਿਆਰਥੀਆਂ ਨੂੰ ਛੁੱਟੀ ਦਿੱਤੀ ਗਈ ਹੈ।

ਬੀ.ਡੀ.ਐਸ ਦੀ ਟੀਮ ਨੇ ਨਵਰਚਨਾ ਸਕੂਲ ਅਤੇ ਯੂਨੀਵਰਸਿਟੀ ਪਹੁੰਚ ਕੇ ਬਾਰੀਕੀ ਨਾਲ ਜਾਂਚ ਕੀਤੀ। ਬੀ.ਡੀ.ਐਸ. ਦੀ ਟੀਮ ਨੇ ਯੂਨੀਵਰਸਿਟੀ ਦਾ ਮੁਆਇਨਾ ਕਰਨਾ ਸ਼ੁਰੂ ਕਰ ਦਿੱਤਾ, ਜਦੋਂਕਿ ਕ੍ਰਾਈਮ ਬ੍ਰਾਂਚ ਅਤੇ ਪੀ.ਸੀ.ਬੀ. ਪੁਲਿਸ ਦੀਆਂ ਟੀਮਾਂ ਵੀ ਸਰਚ ਆਪਰੇਸ਼ਨ ਵਿੱਚ ਸ਼ਾਮਲ ਹੋ ਗਈਆਂ। ਸੂਤਰਾਂ ਮੁਤਾਬਕ ਨਵਰਚਨਾ ਸਕੂਲ ‘ਚ ਸੀਨੀਅਰ ਅਧਿਕਾਰੀਆਂ ਤੇ ਸਿਆਸਤਦਾਨਾਂ ਦੇ ਬੱਚੇ ਵੀ ਪੜ੍ਹਦੇ ਹਨ। ਪੁਲਿਸ ਨੇ ਬੰਬ ਦੀ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੀਤੇ ਦਿਨ ਮੁੰਬਈ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਸੀ ਧਮਕੀ

ਮੀਡੀਆ ਰਿਪੋਰਟਾਂ ਮੁਤਾਬਕ ਬੀਤੇ ਦਿਨ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲਣ ਤੋਂ ਬਾਅਦ ਮੁੰਬਈ ਦੇ ਜੋਗੇਸ਼ਵਰੀ ਅਤੇ ਓਸ਼ੀਵਾੜਾ ਇਲਾਕਿਆਂ ‘ਚ ਹੜਕੰਪ ਮਚ ਗਿਆ ਸੀ। ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਦੀ ਇੱਕ ਟੀਮ ਸਕੂਲ ਪਰਿਸਰ ਵਿੱਚ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੰਬ ਅਫਜ਼ਲ ਦੇ ਗਿਰੋਹ ਨੇ ਲਾਇਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version