ਪੰਜਾਬ : ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਐਸ.ਏ.ਐਸ ਨਗਰ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਮਹਿਫੂਜ਼ ਉਰਫ ਵਿਸ਼ਾਲ ਖਾਨ ਨੂੰ ਗਿਫ਼ਤਾਰ ਕੀਤਾ ਹੈ। ਵਿਸ਼ਾਲ ਸਤੰਬਰ 2024 ਵਿਚ ਡੇਰਾਬੱਸੀ ਦੇ ਆਈਲੈਟਸ ਸੈਂਟਰ ਵਿਚ ਗੋਲੀਬਾਰੀ ਦੀ ਘਟਨਾ ਦਾ ਮਾਸਟਰਮਾਈਂਡ ਸੀ ਅਤੇ ਉਦੋਂ ਤੋਂ ਫਰਾਰ ਸੀ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਉਹ ਟ੍ਰਾਈਸਿਟੀ ਵਿੱਚ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪਹਿਲਾਂ ਵੀ ਅਪਰਾਧਿਕ ਇ ਤਿਹਾਸ ਰਿਹਾ ਹੈ ਅਤੇ ਉਹ 2023 ਤੋਂ ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਹੈ।
ਗੈਂਗਸਟਰ ਵਿਰੋਧੀ ਟਾਸਕ ਫੋਰਸ, ਪੰਜਾਬ (#AGTF) ਨੇ @sasnagarpoilce ਨਾਲ ਸਾਂਝੇ ਆਪਰੇਸ਼ਨ ਵਿੱਚ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਸਾਥੀ ਮਹਿਫੂਜ ਵਿਸ਼ਾਲ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਹਥਿਆਰਾਂ ਦੀ ਖੇਪ ਬਦਨਾਮ ਗੈਂਗਸਟਰ ਜੋ ਗਦਰ ਉਰਫ ਜੋਗਾ (ਐਚ.ਆਰ) ਤੋਂ ਇਕੱਠੀ ਕੀਤੀ ਸੀ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਲੋਕਾਂ ਨੂੰ ਹਥਿਆਰ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਉਸ ਕੇਸ ਦੇ ਸਬੰਧ ਵਿੱਚ ਉਸਨੂੰ ਗਿਫ਼ਤਾਰ ਵੀ ਕੀਤਾ ਗਿਆ ਸੀ। ਵਿਸ਼ਾਲ ਖਾਨ ਕੋਲੋਂ ਇੱਕ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।