ਅੰਮ੍ਰਿਤਸਰ : ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ‘ਤੇ ਸ਼ਨੀਵਾਰ ਨੂੰ ਇਕ ਨੌਜ਼ਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਇਸ ਘਟਨਾ ਨੂੰ ਲੈ ਕੇ ਵਾਲਮੀਕਿ ਸਮਾਜ ਸਮੇਤ ਹੋਰ ਸੰਗਠਨਾਂ ‘ਚ ਕਾਫੀ ਗੁੱਸਾ ਹੈ। ਜਲੰਧਰ ਬੰਦ ਤੋਂ ਬਾਅਦ ਹੁਣ 28 ਜਨਵਰੀ ਨੂੰ ਲੁਧਿਆਣਾ ‘ਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਵੱਖ-ਵੱਖ ਜਥੇਬੰਦੀਆਂ ਨੇ ਮੀਟਿੰਗ ਕਰਕੇ ਲੁਧਿਆਣਾ ਬੰਦ ਦਾ ਐਲਾਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਇਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਵਿਰੁੱਧ ਐਨ.ਐਸ.ਏ ਲਿਆ ਜਾਣਾ ਚਾਹੀਦਾ ਹੈ। ਐਕਟ ਲਗਾ ਕੇ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ ਅਤੇ ਉਸ ਦਾ ਸਮਰਥਨ ਕਰਨ ਵਾਲੇ ਹੋਰ ਮੁਲਜ਼ਮਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਾਰਿਆਂ ਨੂੰ ਬੰਦ ਦੇ ਸੱਦੇ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ‘ਚ ਬੰਦ ਦਾ ਐਲਾਨ ਕੀਤਾ ਜਾ ਚੁੱਕਾ ਹੈ।