ਅੱਜ ਹੋਵੇਗੀ ਚੰਡੀਗੜ੍ਹ ਦੇ ਨਗਰ ਨਿਗਮ ਦੇ ਮੇਅਰ ਦੀ ਚੋਣ

0
44

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਅੱਜ ਚੋਣ ਹੋਵੇਗੀ। ਇਸ ਦੇ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਅਤੇ ਆਮ ਆਦਮੀ ਪਾਰਟੀ ਨੇ ਪ੍ਰੇਮ ਲਤਾ ਨੂੰ ਉਮੀਦਵਾਰ ਬਣਾਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਸ ਚੋਣ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ ਨਿਗਰਾਨ ਵਜੋਂ ਹਾਜ਼ਰ ਰਹਿਣਗੇ।

ਇਸ ਦੌਰਾਨ ‘ਆਪ’-ਕਾਂਗਰਸ ਦੇ ਕੌਂਸਲਰਾਂ ਵਿਚਾਲੇ ਹਾਰਸ ਟਰੇਡਿੰਗ ਦਾ ਵੀ ਡਰ ਹੈ। ਇਸ ਲਈ ਚੋਣਾਂ ਤੋਂ ਪਹਿਲਾਂ ‘ਆਪ’ ਦੇ ਕੌਂਸਲਰਾਂ ਨੂੰ ਰੋਪੜ ਅਤੇ ਕਾਂਗਰਸੀ ਕੌਂਸਲਰਾਂ ਨੂੰ ਲੁਧਿਆਣਾ ਵਿੱਚ ਰੱਖਿਆ ਗਿਆ ਸੀ। ਇਸ ਦੌਰਾਨ ਬੀਤੀ ਸ਼ਾਮ ਨੂੰ ਮੌਜੂਦਾ ਮੇਅਰ ਕੁਲਦੀਪ ਟੀਟਾ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਐੱਫ.ਆਈ.ਆਰ. ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਂਦੀ ਹੈ ਤਾਂ ‘ਆਪ’ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਮੇਅਰ ਦੇ ਅਹੁਦੇ ਲਈ ਵੋਟਿੰਗ 11 ਵਜੇ ਸ਼ੁਰੂ ਹੋਵੇਗੀ। ਨਾਮਜ਼ਦ ਕੌਂਸਲਰ ਰਮਣੀਕ ਸਿੰਘ ਬੇਦੀ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ 6 ਡਿਊਟੀ ਮੈਜਿਸਟ੍ਰੇਟ ਅਤੇ 1200 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਸਮੇਂ ਦੌਰਾਨ, ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨਿਗਮ ਦੀ ਇਮਾਰਤ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਕੋਲ ਪਛਾਣ ਪੱਤਰ ਹੋਣਗੇ। ਚੰਡੀਗੜ੍ਹ ਕਾਰਪੋਰੇਸ਼ਨ ਵਿੱਚ ਕੁੱਲ 35 ਕੌਂਸਲਰ ਹਨ। ਮੇਅਰ ਚੋਣਾਂ ਦੌਰਾਨ, ਇੱਥੇ ਸੰਸਦ ਮੈਂਬਰ ਦੀ ਵੋਟ ਵੀ ਵੈਧ ਹੁੰਦੀ ਹੈ। ਮੇਅਰ ਦੀ ਚੋਣ ਲਈ 19 ਕੌਂਸਲਰਾਂ ਦੀਆਂ ਵੋਟਾਂ ਦੀ ਲੋੜ ਹੁੰਦੀ ਹੈ। ਇਸ ਵੇਲੇ, ਭਾਜਪਾ 16 ਕੌਂਸਲਰਾਂ ਨਾਲ ਸਭ ਤੋਂ ਵੱਡੀ ਪਾਰਟੀ ਹੈ। ‘ਆਪ’ 13 ਕੌਂਸਲਰਾਂ ਨਾਲ ਦੂਜੇ ਸਥਾਨ ‘ਤੇ ਹੈ ਅਤੇ ਕਾਂਗਰਸ 6 ਕੌਂਸਲਰਾਂ ਨਾਲ ਤੀਜੇ ਸਥਾਨ ‘ਤੇ ਹੈ।

ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਵੋਟ ਵੀ ਕਾਂਗਰਸ ਦੇ ਖਾਤੇ ਵਿੱਚ ਜਾਵੇਗਾ। ਜੇਕਰ ਇਸ ਦ੍ਰਿਸ਼ਟੀਕੋਣ ਤੋਂ ਦੇਖਿਆ ਜਾਵੇ ਤਾਂ ਗੱਠਜੋੜ ਕੋਲ ਬਹੁਮਤ ਨਾਲੋਂ ਇੱਕ ਵੋਟ ਵੱਧ ਹੈ, ਯਾਨੀ 20 ਵੋਟਾਂ। ਅਜਿਹੇ ਵਿੱਚ ‘ਆਪ’ ਦੀ ਪ੍ਰੇਮਲਤਾ ਦਾ ਮੇਅਰ ਬਣਨਾ ਤੈਅ ਹੈ। ਪਰ ਜੇਕਰ ਕਰਾਸਿੰਗ ਵੋਟ ਹੁੰਦੀ ਹੈ ਤਾਂ ਫਿਰ ਮੁਕਾਬਲਾ ਰੌਚਕ ਹੋ ਸਕਦਾ ਹੈ।

LEAVE A REPLY

Please enter your comment!
Please enter your name here