ਫ਼ਿਰੋਜ਼ਪੁਰ ‘ਚ ਵਾਪਰੇ ਸੜਕ ਹਾਦਸੇ ‘ਤੇ ਸੀ.ਐਮ ਭਗਵੰਤ ਮਾਨ ਨੇ ਕੀਤਾ ਦੁੱਖ ਪ੍ਰਗਟ

0
48

ਫ਼ਿਰੋਜ਼ਪੁਰ : ਅੱਜ ਫ਼ਿਰੋਜ਼ਪੁਰ ਵਿੱਚ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 10 ਲੋਕਾਂ ਦੀ ਮੌਤ ਹੋ ਗਈ। ਜਦਕਿ 15 ਲੋਕ ਜ਼ਖ਼ਮੀ ਹਨ, ਜਿਨ੍ਹਾਂ ‘ਚੋਂ 5 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਪਿੰਡ ਮੋਹਣ ਦੇ ਨਜ਼ਦੀਕ ਵਾਪਰਿਆ।

ਫ਼ਿਰੋਜ਼ਪੁਰ ਵਿਚ ਵਾਪਰੇ ਸੜਕ ਹਾਦਸੇ ‘ਤੇ ਸੀ.ਐਮ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟੱਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖ਼ਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੀੜਤਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ ਹੈ। ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਗੁਰੂ ਹਰ ਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਜਾਣਕਾਰੀ ਦਿੱਤੀ ਹੈ।

ਹਾਦਸੇ ਦੇ ਸਮੇਂ ਪਿਕਅੱਪ ਵਿੱਚ 25 ਤੋਂ ਵੱਧ ਲੋਕ ਸਵਾਰ ਸਨ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਧੁੰਦ ਕਾਰਨ ਹਾਦਸਾ ਵਾਪਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫ਼ਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਫ਼ਿਰੋਜ਼ਪੁਰ ਦੀ ਡੀਸੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਜ਼ਖ਼ਮੀਆਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here