Home ਪੰਜਾਬ ਕੇਂਦਰੀ ਬਜਟ ਤੋਂ ਬਾਅਦ ਬੋਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਕੇਂਦਰੀ ਬਜਟ ਤੋਂ ਬਾਅਦ ਬੋਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

0

ਚੰਡੀਗੜ੍ਹ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਕੇਂਦਰੀ ਬਜਟ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕੇਂਦਰ ਸਰਕਾਰ ਉੱਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ “ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਵੀ ਨਹੀਂ ਦਿੱਤਾ ਹੈ। ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ ‘ਤੇ MSP, ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਹੈ ਕਿ ਪੰਜਾਬ ਨੂੰ ਅਜਿਹਾ ਕੁੱਝ ਨਹੀਂ ਦਿੱਤਾ ਜੋ ਕਿ ਉਸ ਦੇ ਆਰਥਿਕ ਅਤੇ ਭਵਿੱਖ ‘ਚ ਸੁਧਾਰ ਲਿਆ ਸਕੇ। ਇਹ ਬਜਟ ਕੇਵਲ ਚੋਣਾਵੀ ਬਜਟ ਹੈ। ਜਿਸ ਵਿੱਚ ਕੇਵਲ ਬਿਹਾਰ ਸੂਬੇ ਲਈ ਹੀ ਘੋਸ਼ਣਾ ਹੈ। ਇੱਕ ਵਾਰ ਫ਼ਿਰ ਬਜਟ ‘ਚ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ। ਪਰ ਪੰਜਾਬ ਨੂੰ ਅਸੀਂ ਆਪਣੇ ਬਲਬੂਤੇ ‘ਤੇ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।”

ਸੀਐੱਮ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈਕਿ ਬਜਟ ਵਿੱਚ ਪੰਜਾਬ ਦੇ ਕਿਸਾਨਾਂ ਲਈ ਕੁਝ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈਕਿ ਸੂਬੇ ਲਈ ਵੀ ਕੋਈ ਸਪੈਸ਼ਲ ਪੈਕੇਜ ਵੀ ਨਹੀਂ ਦਿੱਤਾ।

NO COMMENTS

LEAVE A REPLY

Please enter your comment!
Please enter your name here

Exit mobile version