ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਅੱਜ ਆਪਣਾ ਲਗਾਤਾਰ ਅੱਠਵਾਂ ਆਮ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 36 ਜੀਵਨ ਰੱਖਿਅਕ ਦਵਾਈਆਂ ‘ਤੇ ਡਿਊਟੀ ਟੈਕਸ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਇਸ ਦਾ ਮਕਸਦ ਲੋਕਾਂ ਨੂੰ ਸਸਤੀ ਅਤੇ ਆਸਾਨੀ ਨਾਲ ਉਪਲਬਧ ਦਵਾਈਆਂ ਮੁਹੱਈਆ ਕਰਵਾਉਣਾ ਹੈ।
ਕੈਂਸਰ ਦੇ ਇਲਾਜ ਵਿੱਚ ਮਦਦ ਲਈ ਵਿਸ਼ੇਸ਼ ਕਦਮ
ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੈਂਸਰ ਡੇ ਕੇਅਰ ਸੈਂਟਰ ਸਥਾਪਤ ਕੀਤੇ ਜਾਣਗੇ। ਇਨ੍ਹਾਂ ਕੇਂਦਰਾਂ ਦਾ ਉਦੇਸ਼ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਦੇਖਭਾਲ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਕੈਂਸਰ ਦੇ ਇਲਾਜ ਲਈ ਦਵਾਈਆਂ ਦੀਆਂ ਕੀਮਤਾਂ ਘਟਾਈਆਂ ਜਾਣਗੀਆਂ, ਤਾਂ ਜੋ ਲੋਕ ਸਸਤੇ ਰੇਟਾਂ ‘ਤੇ ਇਲਾਜ ਕਰਵਾ ਸਕਣ।
ਕੁਝ ਦਵਾਈਆਂ ‘ਤੇ ਕਸਟਮ ਡਿਊਟੀ ‘ਚ ਕਟੌਤੀ
ਇਸ ਦੇ ਨਾਲ ਹੀ 6 ਜੀਵਨ ਰੱਖਿਅਕ ਦਵਾਈਆਂ ‘ਤੇ ਕਸਟਮ ਡਿਊਟੀ ਘਟਾ ਕੇ 5 ਫੀਸਦੀ ਕਰ ਦਿੱਤੀ ਗਈ ਹੈ। ਇਸ ਨਾਲ ਇਨ੍ਹਾਂ ਦਵਾਈਆਂ ਦੀਆਂ ਕੀਮਤਾਂ ਘੱਟ ਹੋਣਗੀਆਂ ਅਤੇ ਆਮ ਲੋਕ ਇਨ੍ਹਾਂ ਦੀ ਆਸਾਨੀ ਨਾਲ ਵਰਤੋਂ ਕਰ ਸਕਣਗੇ।