Home ਦੇਸ਼ ਚੋਣਾਂ ਦੇ ਮੁੱਦੇਨਜ਼ਰ 5 ਫਰਵਰੀ ਨੂੰ ਦਿੱਲੀ ‘ਚ ਛੁੱਟੀ ਦਾ ਕੀਤਾ ਗਿਆ...

ਚੋਣਾਂ ਦੇ ਮੁੱਦੇਨਜ਼ਰ 5 ਫਰਵਰੀ ਨੂੰ ਦਿੱਲੀ ‘ਚ ਛੁੱਟੀ ਦਾ ਕੀਤਾ ਗਿਆ ਐਲਾਨ

0

ਨਵੀਂ ਦਿੱਲੀ : 5 ਫਰਵਰੀ 2025 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਦਿੱਲੀ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਸ ਦਿਨ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ, ਜਿਸ ਨਾਲ ਕਰਮਚਾਰੀਆਂ ਨੂੰ ਆਪਣੀ ਵੋਟ ਪਾਉਣ ਦਾ ਪੂਰਾ ਮੌਕਾ ਮਿਲੇਗਾ। ਅਮਲਾ ਅਤੇ ਸਿਖਲਾਈ ਵਿਭਾਗ ਨੇ ਇਹ ਸਪੱਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ, ਉਦਯੋਗਿਕ ਸੰਸਥਾਵਾਂ ਅਤੇ ਹੋਰ ਥਾਵਾਂ ‘ਤੇ ਵੀ ਛੁੱਟੀ ਰਹੇਗੀ। ਚੋਣਾਂ ਦੇ ਦੌਰਾਨ ਬਹੁਤ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਪੋਲੰਿਗ ਕੇਂਦਰ ਵਜੋਂ ਵਰਤਿਆ ਜਾਂਦਾ ਹੈ, ਇਸ ਲਈ 5 ਫਰਵਰੀ ਨੂੰ ਸਾਰੇ ਵਿ ਦਿਅਕ ਸੰਸਥਾਨ ਵੀ ਬੰਦ ਰਹਿਣਗੇ। ਕੁਝ ਸਕੂਲ, ਜਿਵੇਂ ਕਿ ਜਾਮੀਆ ਮਿਲੀਆ ਇਸਲਾਮੀਆ, 4 ਫਰਵਰੀ ਨੂੰ ਵੀ ਛੁੱਟੀ ਦਾ ਐਲਾਨ ਕਰ ਚੁੱਕੇ ਹਨ।

ਦਿੱਲੀ ਚੋਣਾਂ ਦੀ ਜਾਗਰੂਕਤਾ ਵਧਾਉਣ ਲਈ, 3 ਫਰਵਰੀ ਨੂੰ ਸਵੇਰੇ 9 ਵਜੇ ਇੱਕ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਰੈਲੀ ਵਿੱਚ ਵਿ ਦਿਆਰਥੀ ਪੋਸਟਰਾਂ ਅਤੇ ਬੈਨਰਾਂ ਨਾਲ ਹਿੱਸਾ ਲੈ ਕੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਦੱਖਣ ਪੱਛਮੀ ਦਿੱਲੀ ਦੇ ਜ਼ਿਲ੍ਹਾ ਚੋਣ ਅਧਿਕਾਰੀ ਨੇ 31 ਜਨਵਰੀ ਨੂੰ ਇੱਕ ਅਧਿਕਾਰਤ ਨੋਟਿਸ ਜਾਰੀ ਕੀਤਾ, ਜਿਸ ਵਿੱਚ ਸਿੱਖਿਆ ਡਿਪਟੀ ਡਾਇਰੈਕਟਰਾਂ ਨੂੰ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version