ਹਰਿਆਣਾ ‘ਚ ਅੱਜ ਤੋਂ ਪਵੇਗਾ ਮੀਂਹ , ਬਦਲੇਗਾ ਮੌਸਮ

0
8

ਹਰਿਆਣਾ : ਹਰਿਆਣਾ ‘ਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਵਿਭਾਗ ਨੇ ਅੱਜ ਤੋਂ 5 ਫਰਵਰੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਪੰਜਾਬ ਅਤੇ ਪਾਕਿਸਤਾਨ ‘ਤੇ ਬਣੇ ਘੱਟ ਦਬਾਅ ਦੇ ਖੇਤਰ ਕਾਰਨ ਹਰਿਆਣਾ ਦੇ ਸਿਰਸਾ, ਫਤਿਹਾਬਾਦ, ਜੀਂਦ, ਕੈਥਲ, ਹਿਸਾਰ, ਕੁਰੂਕਸ਼ੇਤਰ, ਅੰਬਾਲਾ, ਯਮੁਨਾਨਗਰ ਅਤੇ ਪੰਚਕੂਲਾ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਧੁੰਦ ਵੀ ਰਹੇਗੀ।

ਮੌਸਮ ਮਾਹਰਾਂ ਮੁਤਾਬਕ ਕਮਜ਼ੋਰ ਪੱਛਮੀ ਗੜਬੜੀ ਉੱਤਰੀ ਪਹਾੜੀ ਇਲਾਕਿਆਂ ਤੱਕ ਪਹੁੰਚ ਗਈ ਹੈ। ਇਸ ਦੇ ਪ੍ਰਭਾਵ ਨਾਲ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉਤਰਾਖੰਡ ਦੇ ਉੱਤਰੀ ਪਹਾੜੀ ਇਲਾਕਿਆਂ ‘ਚ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਹਲਕੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਅੱਜ 40-50٪ ਮੀਂਹ ਦੇ ਨਾਲ ਗੜੇਮਾਰੀ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 5 ਫਰਵਰੀ ਤੱਕ ਸੂਬੇ ‘ਚ ਮੌਸਮ ‘ਚ ਬਦਲਾਅ ਹੋ ਸਕਦਾ ਹੈ। ਲਗਾਤਾਰ 2 ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ ਰਾਜ ਦੇ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here