ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਅੱਜ ਸ਼ਾਮ ਤੋਂ ਬਾਅਦ ਚੋਣ ਪ੍ਰਚਾਰ ਥੰਮ ਜਾਵੇਗਾ। ਤਿੰਨੋਂ ਵੱਡੀਆਂ ਪਾਰਟੀਆਂ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਲਗਾ ਰਹੀਆਂ ਹਨ।
ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਦੇ ਜੰਗਪੁਰਾ, ਬਿਜਵਾਸਨ ਅਤੇ ਦਵਾਰਕਾ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਨਗੇ। ਜਦਕਿ ਅਰਵਿੰਦ ਕੇਜਰੀਵਾਲ ਡੋਰ-ਟੂ-ਡੋਰ ਪ੍ਰਚਾਰ ਜਾਰੀ ਰੱਖਣਗੇ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕੋਈ ਵੀ ਪਾਰਟੀ ਚੋਣ ਪ੍ਰਚਾਰ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।