ਚੰਡੀਗੜ੍ਹ : ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਹੈ। ਦਰਅਸਲ, ਐਨ.ਆਰ.ਆਈ ਸੰਗਤ ਨਾਮਦਾਨ ਵਿੱਚ ਦਿਲਚਸਪੀ ਰੱਖਣ ਵਾਲਿਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 7 ਫਰਵਰੀ, ਸ਼ੁੱਕਰਵਾਰ ਨੂੰ ਡੇਰਾ ਬਿਆਸ ਵਿਖੇ ਹੋਵੇਗੀ। ਸਮੂਹ ਸੰਗਤ ਨੂੰ ਬੇਨਤੀ ਹੈ ਕਿ ਉਹ ਸਮੇਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਬਾਬਾ ਜੀ ਦੇ ਸਤਿਸੰਗ ਦਾ ਲਾਭ ਉਠਾਉਣ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਫਰਵਰੀ ਮਹੀਨੇ ਵਿੱਚ ਹੋਣ ਵਾਲੇ ਭੰਡਾਰੇ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਪਹਿਲਾ ਭੰਡਾਰਾ 9 ਫਰਵਰੀ, ਐਤਵਾਰ, ਸਵੇਰੇ 10:00 ਵਜੇ, ਦੂਜਾ ਭੰਡਾਰਾ 16 ਫਰਵਰੀ, ਐਤਵਾਰ, ਸਵੇਰੇ 10:00 ਵਜੇ ਹੋਵੇਗਾ ਜਦਕਿ ਤੀਜਾ ਭੰਡਾਰਾ 23 ਫਰਵਰੀ, ਐਤਵਾਰ ਨੂੰ ਸਵੇਰੇ 10:00 ਵਜੇ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡੇਰਾ ਬਿਆਸ ‘ਚ ਵੀ.ਆਈ.ਪੀ ਕਲਚਰ ਨੂੰ ਖਤਮ ਕੀਤਾ ਜਾ ਚੁੱਕਾ ਹੈ।
ਹੁਣ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਆਪਣੇ ਡੇਰੇ ਵਿੱਚ ਵੀ.ਆਈ.ਪੀ ਕਲਚਰ ਨੂੰ ਖਤਮ ਕਰਨ ਦਾ ਇ ਤਿਹਾਸਕ ਫ਼ੈਸਲਾ ਲਿਆ ਹੈ। ਇਸ ਕਦਮ ਦਾ ਉਦੇਸ਼ ਸੰਗਤ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਰਾਬਰ ਮਹੱਤਵ ਦੇਣਾ ਅਤੇ ਰੂਹਾਨੀ ਏਕਤਾ ਨੂੰ ਉਤਸ਼ਾਹਤ ਕਰਨਾ ਹੈ। ਹੁਣ ਤੋਂ ਸਤਿਸੰਗ ਦੌਰਾਨ ਬੈਠਣ ਦਾ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹੋਵੇਗਾ ਅਤੇ ਸਾਰੇ ਸ਼ਰਧਾਲੂ ਇਕੋ ਥਾਂ ‘ਤੇ ਬੈਠਣਗੇ। ਇਹ ਫ਼ੈਸਲਾ ਏਕਤਾ ਅਤੇ ਸਮਾਨਤਾ ਦੀ ਭਾਵਨਾ ਨੂੰ ਉਤਸ਼ਾਹਤ ਕਰੇਗਾ ਅਤੇ ਸੰਗਤ ਨੇ ਇਸ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ।