ਲੁਧਿਆਣਾ : ਜ਼ਿਲ੍ਹਾ ਲੁਧਿਆਣਾ ‘ਚ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਗਸ਼ਤ ਦੌਰਾਨ ਕਾਕੋਵਾਲ ਰੋਡ ‘ਤੇ ਮੌਜੂਦ ਸੀ ਅਤੇ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਲਈ ਇਕ ਵਾਹਨ ‘ਚ ਆ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਦੀਪਕ ਕੁਮਾਰ ਪੁੱਤਰ ਸੁੰਦਰਲਾਲ ਵਾਸੀ ਏਕਤਾ ਕਲੋਨੀ ਨੂੰ 4 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਦੋਸ਼ੀ ਖ਼ਿਲਾਫ਼ ਥਾਣਾ ਜੋਧੇਵਾਲ ‘ਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।