Home ਪੰਜਾਬ 11 ਫਰਵਰੀ ਨੂੰ ਹੋਣ ਵਾਲੀ ਅਗਲੀ ਮੀਟਿੰਗ ‘ਚ ਬਲਵਿੰਦਰ ਭੁੰਦੜ ਨੂੰ ਦਿੱਤਾ...

11 ਫਰਵਰੀ ਨੂੰ ਹੋਣ ਵਾਲੀ ਅਗਲੀ ਮੀਟਿੰਗ ‘ਚ ਬਲਵਿੰਦਰ ਭੁੰਦੜ ਨੂੰ ਦਿੱਤਾ ਸੱਦਾ : ਧਾਮੀ

0

ਪਟਿਆਲਾ : ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਬਣੀ ਸੱਤ ਮੈਂਬਰੀ ਕਮੇਟੀ ਨੇ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ 11 ਫਰਵਰੀ ਨੂੰ ਬਹਾਦੁਰਗੜ੍ਹ ਵਿਖ਼ੇ ਕਮੇਟੀ ਦੀ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਹਾਦਰਗੜ੍ਹ ਵਿਖੇ ਹੋਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਅੱਜ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਇੱਥੇ ਹੋਈ ਅਤੇ ਇਹ ਮੀਟਿੰਗ ਬਹੁਤ ਹੀ ਸੁਹਿਰਦ ਮਾਹੌਲ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਰੱਖੇ।

ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਗੂਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪਾਰਟੀ ਦੀ ਏਕਤਾ ਲਈ ਕੰਮ ਕਰਨ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਲਈ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੁਰਪ੍ਰਤਾਪ ਸਿੰਘ ਵਡਾਲ਼ਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੇਦਪੁਰ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਸਤਵੰਤ ਕੌਰ (ਪੁੱਤਰੀ ਅਮਰੀਕ ਸਿੰਘ) ਨੂੰ ਸ਼ਾਮਲ ਕੀਤਾ ਗਿਆ ਸੀ, ਇਹ ਸਾਰੇ ਮੈਂਬਰ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਏ।

ਉਨ੍ਹਾਂ ਕਿਹਾ ਕਿ 5 ਫਰਵਰੀ ਦੀ ਦੁਪਹਿਰ ਤੋਂ ਮੌਸਮ ਵਿੱਚ ਸੁਧਾਰ ਹੋਣ ਦੀ ਉਮੀਦ ਹੈ। ਇਸ ਦੌਰਾਨ ਦੱਖਣੀ ਕਸ਼ਮੀਰ ਦੀ ਚਿਨਾਬ ਘਾਟੀ ਅਤੇ ਪੀਰ ਪੰਜਾਲ ਰੇਂਜ ਦੇ ਉੱਚੇ ਇਲਾਕਿਆਂ ‘ਚ 8-10 ਇੰਚ ਬਰਫਬਾਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ 6 ਤੋਂ 8 ਫਰਵਰੀ ਤੱਕ ਅਸਮਾਨ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਅਤੇ ਆਮ ਤੌਰ ‘ਤੇ ਖੁਸ਼ਕ ਰਹਿਣ ਦੀ ਉਮੀਦ ਹੈ। 9 ਫਰਵਰੀ ਨੂੰ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਸ਼ ਅਤੇ ਬਰਫਬਾਰੀ ਹੋਣ ਦੀ ਉਮੀਦ ਹੈ। 10-11 ਫਰਵਰੀ ਨੂੰ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਕਾਫ਼ੀ ਵੱਡੀ ਜਗ੍ਹਾ ‘ਤੇ ਹਲਕੀ ਬਾਰਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version