ਪਟਿਆਲਾ ਦੀ ਅਦਾਲਤ ‘ਚ ਇਕ ਨਿਹੰਗ ਨੇ ਮਹਿਲਾ ਜੱਜ ‘ਤੇ ਹਮਲਾ ਕਰਨ ਦੀ ਕੀਤੀ ਕੋਸ਼ਿਸ਼

0
47

ਪਟਿਆਲਾ : ਪਟਿਆਲਾ ਦੀ ਅਦਾਲਤ ‘ਚ ਇਕ ਨਿਹੰਗ ਨੇ ਮਹਿਲਾ ਜੱਜ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਸਟਾਫ ਦੀ ਮੁਸਤੈਦੀ ਕਾਰਨ ਮਹਿਲਾ ਜੱਜ ਬਚ ਗਈ ਅਤੇ ਮੌਕੇ ‘ਤੇ ਪੁਲਿਸ ਨੂੰ ਬੁਲਾਉਣ ਤੋਂ ਬਾਅਦ ਲਾਹੌਰੀ ਗੇਟ ਥਾਣੇ ਦੀ ਪੁਲਿਸ ਨੇ ਨਿਹੰਗ ਨੂੰ ਹਿਰਾਸਤ ‘ਚ ਲੈ ਲਿਆ।

ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜਦੋਂ ਜੱਜ ਅਦਾਲਤ ‘ਚ ਸੁਣਵਾਈ ਕਰ ਰਹੇ ਸਨ ਤਾਂ ਨਿਹੰਗ ਸਿੰਘ ਨੇ ਅੰਦਰ ਦਾਖਲ ਹੋ ਕੇ ਕਿਰਪਾਨ ਕੱਢ ਕੇ ਉਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here