Home ਪੰਜਾਬ ਖਨੌਰੀ ਬਾਰਡਰ ‘ਤੇ ਇੱਕ ਕਿਸਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਖਨੌਰੀ ਬਾਰਡਰ ‘ਤੇ ਇੱਕ ਕਿਸਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

0

ਖਨੌਰੀ ਬਾਰਡਰ : ਖਨੌਰੀ ਬਾਰਡਰ ਤੋਂ ਇਕ ਹੋਰ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਕਾਲਾ ਪੁੱਤਰ ਸ.ਮੋਹਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਬਡਵਾਲਾ ਤਹਿ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਖਨੌਰੀ ਮੋਰਚੇ ਤੋਂ ਪੀ.ਜੀ.ਆਈ ਚੰਡੀਗੜ੍ਹ ਤੋਂ ਆਪਣੀ ਕਿਡਨੀਆਂ ਦੀ ਦਵਾਈ ਲੈ ਕੇ ਆ ਰਹੇ ਕਿਸਾਨ ਦਾ ਰਸਤੇ ਵਿੱਚ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਐਕਸੀਡੈਂਟ ਹੋ ਗਿਆ। ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਵੱਲੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸੈਕਟਰ 16 ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਉਹਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਜਿਥੇ ਉਹਨਾਂ ਦੀ ਇਲਾਜ ਦੌਰਾਨ ਬੀਤੀ ਰਾਤ ਮੌਤ ਹੋ ਗਈ।

NO COMMENTS

LEAVE A REPLY

Please enter your comment!
Please enter your name here

Exit mobile version