ਖਨੌਰੀ ਸਰਹੱਦ : ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਭਲਕੇ ਇੱਕ ਸਾਲ ਪੂਰਾ ਹੋਣ ਵਾਲਾ ਹੈ। ਉੱਥੇ ਹੀ ਅੱਜ ਕਿਸਾਨਾਂ ਦਾ ਮਹਾਂਪੰਚਾਇਤ ਹੈ, ਇਸ ਦੌਰਾਨ ਹੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ, ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਿਰਸਾ ਦਿਲ ਦੀ ਬਿਮਾਰੀ ਤੋਂ ਪੀੜਤ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕਿਸਾਨਾਂ ਨੇ ਦਸਿਆ ਕਿ ਉਨ੍ਹਾਂ ਦੇ ਸ਼ਰੀਰ ਦਾ ਹੇਠਲਾ ਹਿੱਸਾ ਸੁੰਨ ਹੋ ਗਿਆ ਸੀ, ਇਸ ਨੂੰ ਅਧਰੰਗ ਵੀ ਕਹਿ ਸਕਦੇ ਹਾਂ, ਪਰ ਅਜੇ ਕੁਝ ਵੀ ਨਹੀਂ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡਾਕਟਰੀ ਜਾਂਚ ਤੋਂ ਬਾਅਦ ਹੀ ਅਸਲ ਕਾਰਨ ਦੱਸਿਆ ਜਾ ਸਕਦਾ ਹੈ।