Sports News : ਚੈਂਪੀਅਨਸ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਜਸਪ੍ਰੀਤ ਬੁਮਰਾਹ ਨੂੰ ਪਿੱਠ ਦੇ ਹੇਠਲੇ ਹਿੱਸੇ ਦੀ ਸੱਟ ਕਾਰਨ ਬਾਹਰ ਹੋਣਾ ਪਿਆ। ਬੀਸੀਸੀਆਈ ਨੇ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਹੈ।
ਇਸ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫ਼ੀ ਦਾ ਹਿੱਸਾ ਨਹੀਂ ਹੋਣਗੇ। ਬੀਸੀਸੀਆਈ ਨੇ ਪ੍ਰੈਸ ਰਿਲੀਜ਼ ਵਿੱਚ ਕਿਹਾ ਹੈ ਕਿ ਚੈਂਪੀਅਨਜ਼ ਟਰਾਫ਼ੀ ਲਈ ਜਸਪ੍ਰੀਤ ਬੁਮਰਾਹ ਦੀ ਥਾਂ ਹਰਸ਼ਿਤ ਰਾਣਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਪਿੰਨਰ ਵਰੁਣ ਚੱਕਰਵਰਤੀ ਨੂੰ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੀ ਥਾਂ ਵਰੁਣ ਚੱਕਰਵਰਤੀ ਟੀਮ ਦਾ ਹਿੱਸਾ ਬਣੇ। ਦਰਅਸਲ, ਪਹਿਲਾਂ ਯਸ਼ਸਵੀ ਜੈਸਵਾਲ ਦਾ ਨਾਮ ਭਾਰਤੀ ਟੀਮ ਵਿੱਚ ਸੀ ਪਰ ਹੁਣ ਵਰੁਣ ਚੱਕਰਵਰਤੀ ਨੇ ਯਸ਼ਸਵੀ ਜੈਸਵਾਲ ਦੀ ਜਗ੍ਹਾ ਲਈ ਹੈ।
ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ-
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਰਵਿੰਦਰ ਜਡੇਜਾ ਅਤੇ ਵਰੁਣ ਚੱਕਰਵਰਤੀ।