ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਤਰਨ ਤਾਰਨ ‘ਚ ਵੱਡੇ ਮੁਕਾਬਲੇ ਦੀ ਖ਼ਬਰ, ਇੱਕ ਗੈਂਗਸਟਰ ਦੇ ਲੱਗੀ ਗੋਲੀ

0
19
Shooting from a pistol. Reloading the gun. The man is aiming at the target

ਤਰਨ ਤਾਰਨ : ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਤਰਨ ਤਾਰਨ ‘ਚ ਵੱਡੇ ਮੁਕਾਬਲੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਪੁਲਿਸ ਦੀ ਲੰਡਾ ਹਰੀਕੇ ਗੈਂਗ ਦੇ ਕਾਰਕੁਨਾਂ ਨਾਲ ਝੜਪ ਹੋ ਗਈ। ਸੂਤਰਾਂ ਅਨੁਸਾਰ ਪੁਲਿਸ ਨੇ ਭੁੱਲਰ ਪਿੰਡ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਪੁਲਿਸ ਨੇ ਮੁਲਜ਼ਮਾਂ ਦੀ ਕਾਰ ਰੋਕੀ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਤੋਂ ਬਾਅਦ ਮੁਲਜ਼ਮਾਂ ਨੇ ਗੱਡੀ ਖੇਤਾਂ ‘ਚ ਖੜ੍ਹੀ ਕਰ ਦਿੱਤੀ। ਪੁਲਿਸ ਨੇ ਵੀ ਵਾਹਨ ਦਾ ਪਿੱਛਾ ਕੀਤਾ ਅਤੇ ਗੋਲੀਆਂ ਚਲਾਈਆਂ।

ਪੁਲਿਸ ਦੀ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਨੂੰ ਗੋਲੀ ਲੱਗ ਗਈ। ਇਸ ਤੋਂ ਬਾਅਦ ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਖਮੀ ਮੁਲਜ਼ਮ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ।

LEAVE A REPLY

Please enter your comment!
Please enter your name here