ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ

0
21

ਅੰਮ੍ਰਿਤਸਰ : ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋਏ 116 ਨੌਜਵਾਨ ਅੰਮ੍ਰਿਤਸਰ ਦੀ ਪ੍ਰਵਾਨ ਧਰਤੀ ’ਤੇ ਏਅਰਪੋਰਟ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਨਾਲ ਕੁਝ ਹੋਰ ਸੂਬਿਆਂ ਦੇ ਨੌਜਵਾਨ ਵੀ ਆਪਣੇ ਮੁਲਕ ਵਾਪਸ ਪਹੁੰਚੇ ਹਨ। ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਉਨ੍ਹਾਂ ਨੌਜਵਾਨਾਂ ਨੂੰ ਅਗਾਊਂ ਲੈਣ ਵਾਸਤੇ ਗਏ ਬਹੁਤ ਚੰਗੀ ਗੱਲ ਹੈ ਕਿ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਗਲਵਕੜੀ ਵਿਚ ਲਿਆ ਅਤੇ ਹੌਂਸਲਾ ਦਿੱਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਮੱਸਿਆ ਸਾਡੇ ਲਈ ਆਉਣ ਵਾਲੇ ਸਮੇਂ ’ਚ ਗੰਭੀਰ ਬਣਨ ਦੇ ਖਦਸ਼ੇ ਹਨ। ਕਿਉਂਕਿ ਜਿਸ ਤਰੀਕੇ ਦੇ ਵਿਦੇਸ਼ਾਂ ਵਿਚ ਹਾਲਾਤ ਬਣ ਰਹੇ ਹਨ, ਜਿਵੇਂ ਖਾਸ ਕਰ ਕੇ ਕੈਨੇਡਾ ਵਿਚ ਬੇਰਜ਼ੁਗਾਰੀ ਪਸਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਬੱਚੇ ਆਪਣੀ ਸਵੈ ਇੱਛਾ ਅਨੁਸਾਰ ਭਾਰਤ ਆਉਣ ਨੂੰ ਤਿਆਰ ਬੈਠੇ ਹਨ। ਪਰ ਉਨ੍ਹਾਂ ’ਚ ਕੁਝ ਨੌਜਵਾਨ ਤਾਂ ਆਪਣਾ ਜ਼ਮੀਨ ’ਤੇ ਖੇਤੀਬਾੜੀ ਕਰ ਲੈਣਗੇ ਪਰ ਵੱਡੀ ਗਿਣਤੀ ਵਿਚ ਨੌਜਵਾਨ ਕਰਜ਼ੇ ਚੁੱਕ ਕੇ ਗਿਆ ਹੋਇਆ ਹੈ ਜੇ ਇਹ ਨੌਜਵਾਨ ਵਾਪਸ ਆਉਂਦੇ ਹਨ ਤਾਂ ਹਾਲਾਤ ਗੰਭੀਰ ਬਣਨ ਦੇ ਆਸਾਰ ਹਨ। ਕਿਉਂਕਿ ਉਨ੍ਹਾਂ ‘ਤੇ ਘਰ ਦਾ ਗੁਜ਼ਾਰਾ ਚਲਾਉਣ ਦੇ ਨਾਲ ਨਾਲ ਕਰਜ਼ਾ ਉਤਾਰਨ ਦਾ ਵੀ ਦਬਾਅ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਉਨ੍ਹਾਂ ਦੀ ਬਾਂਹ ਫੜੇ ਉਨ੍ਹਾਂ ਦੇ ਮੁੜ ਵਸੇਬੇ ਦਾ ਇੰਤਜ਼ਾਮ ਕਰੇ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਦਾਅ ‘ਤੇ ਲਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕਰੇ। ਕੇਂਦਰ ਅਤੇ ਪੰਜਾਬ ਸਰਕਾਰ ਇਸ ਬਾਰੇ ਜ਼ਰੂਰ ਵਿਚਾਰ ਕਰੇ।

ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਨਾਲ ਸਹਿਮਤੀ ਪ੍ਰਗਟਾਉਦਿਆਂ ਕਿਹਾ ਕਿ ਅੰਮ੍ਰਿਤਸਰ ਸਾਹਿਬ ਨੂੰ ਡਿਪੋਰਟ ਸੈਂਟਰ ‘ਚ ਨਾ ਬਦਲਿਆ ਜਾਵੇ। ਉਨ੍ਹਾਂ ਨੇ ਕੇਂਦਰ ਦੇ ਉਸ ਤਰਕ ਨੂੰ ਵੀ ਖਾਰਿਜ ਕੀਤਾ ਕਿ ਅੰਮ੍ਰਿਤਸਰ ਸਾਹਿਬ ਅਮਰੀਕਾ ਤੋਂ ਨੇੜੇ ਪੈਂਦਾ ਹੋਣ ਕਾਰਣ ਹੀ ਐਥੇ ਜਹਾਜ਼ ਉਤਾਰੇ ਜਾ ਰਹੇ ਹਨ। ਗਿਆਨੀ ਹਰਪ੍ਰੀਤ ਨੇ ਅੱਗੇ ਕਿਹਾ ਕਿ ਜੇਕਰ ਸੱਚਮੁਚ ਅੰਮ੍ਰਿਤਸਰ ਸਾਹਿਬ ਨੇੜੇ ਪੈਂਦਾ ਹੈ ਤਾਂ ਮੁੱਖ ਮੰਤਰੀ ਦੀ ਮੰਗ ਮੁਤਾਬਿਕ ਇਥੋਂ ਅਮਰੀਕਾ ਕੈਨੇਡਾ ਨੂੰ ਸਿੱਧੀਆਂ ਕੌਮਾਂਤਰੀ ਉਡਾਨਾਂ ਦੀ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here