ਦਿੱਲੀ ਰੇਲਵੇ ਸਟੇਸ਼ਨ ਉੱਤੇ ਅਚਾਨਕ ਭਗਦੜ ‘ਚ 8 ਲੋਕਾਂ ਦੀ ਮੌਤ ‘ਤੇ ਮੁੱਖ ਮੰਤਰੀ ਮਾਨ ਜਤਾਇਆ ਦੁੱਖ

0
19

ਪੰਜਾਬ : ਦਿੱਲੀ ਰੇਲਵੇ ਸਟੇਸ਼ਨ ਉੱਤੇ ਬੀਤੀ ਦੇਰ ਰਾਤ ਅਚਾਨਕ ਭਗਦੜ ਮਚ ਗਈ। ਇਸ ਭਗਦੜ ਵਿਚ ਬੱਚਿਆਂ ਤੇ ਔਰਤਾਂ ਸਮੇਤ 18 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।

ਇਹ ਸਥਿਤੀ ਉਦੋਂ ਸੀ ਜਦੋਂ ਪਿਛਲੇ ਕੁਝ ਦਿਨਾਂ ਤੋਂ ਪ੍ਰਯਾਗਰਾਜ ਜਾਣ ਵਾਲੀਆਂ ਰੇਲਗੱਡੀਆਂ ਕਾਰਨ ਸਟੇਸ਼ਨ ‘ਤੇ ਭੀੜ ਲਗਾਤਾਰ ਵੱਧ ਰਹੀ ਸੀ। ਲਾਪਰਵਾਹੀ ਦਾ ਪੱਧਰ ਇਸ ਹੱਦ ਤਕ ਸੀ ਕਿ ਭਗਦੜ ਵਿੱਚ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਲਿਜਾਣ ਦਾ ਕੋਈ ਪ੍ਰਬੰਧ ਨਹੀਂ ਸੀ, ਜਿਸ ਕਾਰਨ ਬਹੁਤ ਸਾਰੇ ਲੋਕ ਸਮੇਂ ਸਿਰ ਹਸਪਤਾਲ ਨਹੀਂ ਪਹੁੰਚ ਸਕੇ।

ਇਸ ਘਟਨਾ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕਰਦਿਆਂ ਲਿ ਖਿਆ, ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ, ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ ‘ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ ਹੀ ਨਹੀਂ ਕੀਤੀ ਜਾ ਰਹੀ।

LEAVE A REPLY

Please enter your comment!
Please enter your name here