ਲੁਧਿਆਣਾ ਦੀ ਸਾਈਕਲ ਫੈਕਟਰੀ ‘ਚ ਲੱਗੀ ਅੱਗ, ਦੋ ਮਜ਼ਦੂਰਾਂ ਦੀ ਹੋਈ ਮੌਤ

0
22

ਲੁਧਿਆਣਾ : ਲੁਧਿਆਣਾ ਦੇ ਗਿੱਲ ਰੋਡ ‘ਤੇ ਕਲਸੀਆਂ ਵਾਲੀ ਗਲੀ ‘ਚ ਸਾਈਕਲ ਪਾਰਟਸ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗ ਗਈ। ਜਿਸ ਵਿੱਚ ਦੋ ਮਜ਼ਦੂਰਾਂ ਦੀ ਸੜ ਕੇ ਮੌਤ ਹੋ ਗਈ। ਅੱਗ ਅੱਜ ਸਵੇਰੇ ਕਰੀਬ 10.30 ਵਜੇ ਲੱਗੀ ਅਤੇ ਮਜ਼ਦੂਰ ਅੰਦਰ ਕੰਮ ਕਰ ਰਹੇ ਸਨ। ਇਕ ਮਜ਼ਦੂਰ ਨੂੰ ਬਚਾਇਆ ਗਿਆ ਜਦਕਿ ਦੋ ਹੋਰ ਅੰਦਰ ਫਸ ਗਏ ਅਤੇ ਸੜਨ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਜਦੋਂ ਤੱਕ ਉਹ ਪਹੁੰਚੇ, ਦੋ ਲੋਕ ਝੁਲਸ ਚੁੱਕੇ ਸਨ।

ਅੱਜ ਸਵੇਰੇ ਇਹ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਦੋ ਮਜ਼ਦੂਰ ਸੜ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫੈਕਟਰੀ ਕੋਲ ਅੱਗ ਬੁਝਾਉਣ ਦਾ ਕੋਈ ਸਾਜ਼ੋ-ਸਾਮਾਨ ਨਹੀਂ ਸੀ। ਅਸੀਂ ਇਸ ਮਾਮਲੇ ਦੀ ਵੀ ਜਾਂਚ ਕਰ ਰਹੇ ਹਾਂ।

ਸਾਨੂੰ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਦੀ ਲਪੇਟ ‘ਚ ਦੋ ਲੋਕ ਫਸ ਗਏ ਅਤੇ ਬਾਅਦ ‘ਚ ਉਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ। ਇਕ ਹੋਰ ਵਿਅਕਤੀ ਵੀ ਜ਼ਖਮੀ ਹੋ ਗਿਆ। ਮੌਕੇ ‘ਤੇ ਪਹੁੰਚੇ ਵਿਧਾਇਕ ਕੁਲਵੰਤ ਸਿੱਧੂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ‘ਚ ਦੋ ਮਜ਼ਦੂਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਹਾਂ ਤੇ ਉਨ੍ਹਾਂ ਨੂੰ ਸਰਕਾਰੀ ਮਦਦ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਕੀ ਇਹ ਫੈਕਟਰੀ ਗੈਰ-ਕਾਨੂੰਨੀ ਸੀ ਜਾਂ ਇਸ ਵਿਚ ਕਿਸੇ ਛੋਟੇ ਬੱਚੇ ਨੂੰ ਕੰਮ ਕਰਵਾਇਆ ਜਾ ਰਿਹਾ ਸੀ, ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ ਕਿਉਂਕਿ ਇਹ ਪਾਇਆ ਗਿਆ ਹੈ ਕਿ ਫੈਕਟਰੀ ਦੇ ਅੰਦਰ ਇਕ ਨਾਬਾਲਗ ਸੀ। ਜਦੋਂ ਅਸੀਂ ਇਸ ਦੀ ਜਾਂਚ ਕਰ ਰਹੇ ਸੀ ਤਾਂ ਉਹ ਉੱਥੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਚੱਲ ਰਹੀਆਂ ਅਜਿਹੀਆਂ ਹੋਰ ਫੈਕਟਰੀਆਂ ਦੀ ਵੀ ਜਾਂਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here